ਚੰਡੀਗੜ੍ਹ, 25 ਦਸੰਬਰ 2024: ਲੁਧਿਆਣਾ (Ludhiana) ਵਿਖੇ ਸਥਿਤ ਬੱਸ ਸਟੈਂਡ ਕੰਪਲੈਕਸ ਦੇ ਪ੍ਰਵੇਸ਼ ਦੁਆਰ ਨੇੜੇ ਸਥਿਤ 100 ਸਾਲ ਪੁਰਾਣੇ ਸ਼ਿਵ ਮੰਦਰ (Shiva temple) ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਇੱਕ ਪ੍ਰਵਾਸੀ ਵਿਅਕਤੀ ਨੇ ਕਥਿਤ ਨਸ਼ੇ ਦੀ ਹਾਲਤ ‘ਚ ਮੰਦਰ ‘ਚ ਸਥਾਪਿਤ ਭਗਵਾਨ ਸ਼ਿਵ ਅਤੇ ਗਣੇਸ਼ ਜੀ ਦੀਆਂ ਮੂਰਤੀਆਂ ਨਾਲ ਭੰਨਤੋੜ ਕੀਤੀ | ਜਿਵੇਂ ਹੀ ਲੋਕਾਂ ਨੇ ਉਕਤ ਵਿਅਕਤੀ ਨੂੰ ਅਜਿਹਾ ਕਰਦੇ ਦੇਖਿਆ ਤਾਂ ਉਸ ਨੂੰ ਮੌਕੇ ‘ਤੇ ਕਾਬੂ ਕਰ ਲਿਆ |
ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਨਸ਼ੇ ‘ਚ ਧੁੱਤ ਸੀ। ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਬੱਸ ਸਟੈਂਡ ਦੀ ਚਾਰਦੀਵਾਰੀ ‘ਚ ਇੱਕ ਔਰਤ ਨਾਲ ਦੁਰਵਿਵਹਾਰ ਵੀ ਕੀਤਾ ਹੈ | ਇਸ ਤੋਂ ਬਾਅਦ ਲੋਕਾਂ ਨੇ ਉਕਤ ਵਿਅਕਤੀ ਦੀ ਕੁੱਟਮਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਲੋਕਾਂ ਦਾ ਕਹਿਣਾ ਹੈ ਕਿ ਸਾਡੇ ਧਰਮ ਨਾਲ ਖਿਲਵਾੜ ਕਰਨ ਦੇ ਜੁਰਮ ਲਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ|
Read More: ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ: CM ਭਗਵੰਤ ਮਾਨ