Site icon TheUnmute.com

Ludhiana News: ਲਾਲ ਬੱਤੀ ‘ਤੇ ਖੜ੍ਹੀ ਰੇਡਸ ਕਾਰ ਨੂੰ ਅਚਾਨਕ ਲੱਗੀ ਅੱ.ਗ

1 ਦਸੰਬਰ 2024: ਲੁਧਿਆਣਾ(ludhiana)  ਵਿੱਚ ਦੇਰ ਰਾਤ ਇੱਕ ਕਾਰ ਨੂੰ ਅੱਗ (fire) ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਰੋਡ (chandigarh road) ‘ਤੇ ਵਰਧਮਾਨ ਚੌਕ ‘ਤੇ ਲਾਲ ਬੱਤੀ ‘ਤੇ ਖੜ੍ਹੀ ਰੇਡਸ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਰਾਹਗੀਰਾਂ ‘ਚ ਦਹਿਸ਼ਤ ਫੈਲ ਗਈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਇੰਨੀ ਤੇਜ਼ੀ ਨਾਲ ਫੈਲ ਚੁੱਕੀ ਸੀ ਕਿ ਇਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਜਿਸ ਤੋਂ ਬਾਅਦ ਕਾਰ ਮਾਲਕ ਨੇ ਲੋਕਾਂ ਦੀ ਮਦਦ (help) ਨਾਲ ਪਾਣੀ ਅਤੇ ਰੇਤ ਨਾਲ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਘਟਨਾ ਸਬੰਧੀ ਸੀ.ਸੀ.ਟੀ.ਵੀ. (cctv) ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਹਫੜਾ-ਦਫੜੀ ਮਚ ਗਈ। ਫਿਲਹਾਲ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦਾ ਖਤਰਾ ਨਹੀਂ ਹੈ।

ਕਾਰ ਚਾਲਕ ਦਾ ਕਹਿਣਾ ਹੈ ਕਿ ਉਹ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਸਤੇ ‘ਚ ਲਾਲ ਬੱਤੀ ਦੇਖ ਕੇ ਰੁਕ ਗਿਆ, ਪਰ ਅਚਾਨਕ ਕਾਰ ‘ਚੋਂ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਜਦੋਂ ਉਹ ਹੇਠਾਂ ਉਤਰਿਆ ਤਾਂ ਦੇਖਿਆ ਕਿ ਕਾਰ ਨੂੰ ਅੱਗ ਲੱਗ ਗਈ ਹਿੱਟ ਕਾਰ ਮਾਲਕ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਉਸਦੀ ਕਾਰ ਦਾ ਕਾਫੀ ਨੁਕਸਾਨ ਹੋਇਆ ਹੈ।

Exit mobile version