Gazetted Holidays

Ludhiana News: ਇਸ ਸ਼ਹਿਰ ‘ਚ ਅੱਜ ਦੀ ਛੁੱਟੀ ਹੋਈ ਰੱਦ, ਜਾਣੋ ਕਿਉਂ

6 ਦਸੰਬਰ 2024: ਸ੍ਰੀ ਗੁਰੂ ਤੇਗ ਬਹਾਦਰ ਜੀ (Shri Guru Teg Bahadur ji) ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ (educational institutions and offices of Punjab) ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀ ਲੁਧਿਆਣਾ ਫੇਰੀ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਦਫ਼ਤਰ ਲੁਧਿਆਣਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ 6 ਦਸੰਬਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਹੁਣ ਲੁਧਿਆਣਾ ਦਾ ਸਿਵਲ ਸਰਜਨ ਦਫ਼ਤਰ ਆਮ ਵਾਂਗ ਖੁੱਲ੍ਹੇਗਾ ਅਤੇ ਸਮੁੱਚਾ ਸਟਾਫ਼ ਪਹਿਲਾਂ ਵਾਂਗ ਦਫ਼ਤਰ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਏਗਾ।

read more: Holiday: 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਭਲਕੇ ਸਕੂਲ, ਕਾਲਜ, ਰਹਿਣਗੇ ਬੰਦ

Scroll to Top