ਲੁਧਿਆਣਾ, 05 ਜਨਵਰੀ 2026: Ludhiana News: ਲੁਧਿਆਣਾ ‘ਚ ਇੱਕ ਨੌਜਵਾਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਕਿਸੇ ਦੁਸ਼ਮਣੀ ਕਾਰਨ ਜਗਰਾਉਂ ਦੇ ਪਿੰਡ ਅਨਾਜ ਮੰਡੀ ਨੇੜੇ ਹਥਿਆਰਬੰਦ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀ ਲੱਗਣ ਤੋਂ ਬਾਅਦ ਉਕਤ ਨੌਜਵਾਨ ਖੇਤ ‘ਚ ਡਿੱਗ ਪਿਆ। ਉਸਦੇ ਭਰਾ ਅਤੇ ਪਿੰਡ ਵਾਸੀਆਂ ਨੇ ਉਸਨੂੰ ਤੁਰੰਤ ਜਗਰਾਉਂ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 32 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ।
ਸੂਚਨਾ ਮਿਲਣ ‘ਤੇ ਹਠੂਰ ਥਾਣਾ ਇੰਚਾਰਜ ਕੁਲਦੀਪ ਸਿੰਘ ਪੁਲਿਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੀੜਤ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਦਾ ਕਤਲ ਕਬੱਡੀ ਖਿਡਾਰੀ ਨਾਲ ਜੁੜੀ ਪੁਰਾਣੀ ਰੰਜਿਸ਼ ਕਾਰਨ ਕੀਤੀ ਹੈ। ਸਟੇਸ਼ਨ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Read More: Ludhiana News: ਲੁਧਿਆਣਾ ‘ਚ ਪੁਲਿਸ ਦੀ ਹਿਰਾਸਤ ‘ਚੋਂ ਭੱਜਿਆ ਕੈਦੀ, ਪੈਟਰੋਲ ਪੰਪ ‘ਤੇ ਰੁਕੀ ਸੀ ਗੱਡੀ




