ਲੁਧਿਆਣਾ 8 ਸਤੰਬਰ 2024: ਲੁਧਿਆਣਾ ‘ਚ ਪੁਲਿਸ ਨੇ ਲੁਟੇਰਾ ਗਿਰੋਹ ਨੂੰ ਫੜ ਲਿਆ ਹੈ। ਇਹ ਲੋਕ ਟੈਕਸੀਆਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘੁੰਮਦੇ ਸਨ, ਪਹਿਲਾਂ ਰਾਹਗੀਰਾਂ ਨੂੰ ਰੋਕਦੇ ਸਨ ਅਤੇ ਫਿਰ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਲੁੱਟ-ਖੋਹ ਕਰਦੇ ਸਨ। ਪੁਲਿਸ ਨੇ 5 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਾਰ ਅਤੇ ਵੱਖ-ਵੱਖ ਮੋਬਾਈਲਾਂ ਸਮੇਤ ਲੁੱਟੇ ਹੋਏ ਤਿੰਨ ਵਾਹਨ ਵੀ ਬਰਾਮਦ ਕੀਤੇ ਹਨ।
ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟਰੈਕ ਕਰ ਸ਼ਹਿਰ ਦੇ ਲੋਕਾਂ ਨੂੰ ਲੁੱਟਣ ਵਾਲੇ ਵਰੁਣ, ਹਰਮੀਤ ਸਿੰਘ, ਮਦਨ ਕੁਮਾਰ, ਪਿਊਸ਼ ਸਲੂਜਾ ਅਤੇ ਮਨੀ ਲਾਹੌਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਟੈਕਸੀ ਤੋਂ ਇਲਾਵਾ ਬਦਮਾਸ਼ਾਂ ਕੋਲੋਂ ਤਿੰਨ ਸਕੂਟੀ, ਦੋ ਲੋਹੇ ਦੀਆਂ ਰਾਡਾਂ ਅਤੇ 18 ਮੋਬਾਈਲ ਫੋਨ ਬਰਾਮਦ ਕੀਤੇ ਹਨ। ਬਦਮਾਸ਼ਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ‘ਚ ਐੱਫ.ਆਈ.ਆਰ. ਦਰਜ਼ ਕੀਤੀਆਂ ਹੋਇਆ ਹਨ ।