Site icon TheUnmute.com

ਬਰੇਲੀ ਤੋਂ ਲਿਆਂਦੇ 22 ਕਿੱਲੋ ਗਾਂਜੇ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਕਾਬੂ

Ludhiana Police

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਤੋਂ ਅੱਜ ਤੜਕੇ ਲੁਧਿਆਣਾ ਪੁਲਿਸ (Ludhiana Police) ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਕੋਲੋਂ 22 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸੰਬੰਧੀ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਗਾਂਜਾ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਰੇਲਗੱਡੀ ਰਾਹੀਂ ਲਿਆਂਦਾ ਜਾ ਰਿਹਾ ਸੀ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਦੋ ਯੂਪੀ ਤੋਂ, ਇੱਕ ਹਰਿਆਣਾ ਅਤੇ ਇੱਕ ਬਿਹਾਰ ਦਾ ਰਹਿਣ ਵਾਲਾ ਹੈ |

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਅੱਜ ਵੱਡੀ ਮਾਤਰਾ ਵਿੱਚ ਗਾਂਜਾ ਲੈ ਕੇ ਆ ਰਹੇ ਹਨ।ਜਿਵੇਂ ਹੀ ਮੁਲਜ਼ਮ ਮਹਾਂਨਗਰ ਤੋਂ ਸਪਲਾਈ ਕਰਨ ਲਈ ਗਾਂਜਾ ਲੈ ਕੇ ਜਾ ਰਹੇ ਸਨ ਤਾਂ ਮੌਕੇ ’ਤੇ ਹੀ ਪੁਲਿਸ ਨੇ ਚਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਏਡੀਸੀਪੀ ਤੁਸ਼ਾਰ ਗੁਪਤਾ ਅਤੇ ਥਾਣਾ ਫੋਕਲ ਪੁਆਇੰਟ ਦੇ ਐਸਐਚਓ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਵਿੱਚ ਟੀਮ ਨੇ ਇਹ ਬਰਾਮਦਗੀ ਕੀਤੀ ਹੈ।

ਨਸ਼ੇ ਦੇ ਸੌਦਾਗਰ ਇੰਨੇ ਹੁਸ਼ਿਆਰ ਹਨ ਕਿ ਪੁਲਿਸ ਤੋਂ ਬਚਣ ਲਈ ਉਹ ਆਟੋ ਦੇ ਅੱਗੇ ਇੱਕ ਕਾਰ ਲਗਾ ਦਿੰਦੇ ਹਨ, ਜੋ ਉਨ੍ਹਾਂ ਨੂੰ ਪੁਲਿਸ (Ludhiana Police) ਦੇ ਅੱਗੇ ਨਾਕੇ ਦੀ ਸੂਚਨਾ ਦਿੰਦੇ ਸਨ। ਮੁਲਜ਼ਮ ਅੰਬਾਲਾ ਵਿੱਚ ਗਾਂਜਾ ਸਪਲਾਈ ਕਰਦੇ ਸਨ, ਜਿਸ ਤੋਂ ਬਾਅਦ ਭੰਗ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਲੁਧਿਆਣਾ ਪਹੁੰਚ ਰਹੀ ਸੀ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮਾਂ ਦੇ ਮਹਾਂਨਗਰ ਵਿੱਚ ਕਿਸ-ਕਿਸ ਨਾਲ ਸਬੰਧ ਹਨ। ਇਸ ਦੇ ਨਾਲ ਹੀ ਉਹ ਗਾਂਜੇ ਦੇ ਨਾਲ-ਨਾਲ ਹੋਰ ਨਸ਼ੇ ਵੀ ਮਹਾਨਗਰ ‘ਚ ਸਪਲਾਈ ਕਰਦੇ ਰਹੇ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਮਹਾਂਨਗਰ ਵਿੱਚ ਕਿੰਨੀ ਵਾਰ ਨਸ਼ਾ ਸਪਲਾਈ ਕਰ ਚੁੱਕੇ ਹਨ।

 

Exit mobile version