Site icon TheUnmute.com

ਲੁਧਿਆਣਾ ਪੁਲਿਸ ਵੱਲੋਂ 3.5 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫਤਾਰ

Jalandhar police

ਚੰਡੀਗੜ੍ਹ, 19 ਸਤੰਬਰ, 2023: ਲੁਧਿਆਣਾ ਪੁਲਿਸ ਦੇ ਇੱਕ ਨਾਮੀ ਡਾਕਟਰ ਦੇ ਘਰ ਹੋਈ 3.5 ਕਰੋੜ ਰੁਪਏ ਦੀ ਚੋਰੀ ਦਾ ਪੁਲਿਸ ਨੇ ਪਰਦਾਫਾਸ਼ ਕਰਦਿਆਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਇਹ ਚੋਰੀ 5 ਦਿਨ ਪਹਿਲਾਂ ਪੱਖੋਵਾਲ ਰੋਡ ‘ਤੇ ਹੋਈ ਸੀ। ਚੋਰ ਡਾਕਟਰ ਦੇ ਘਰੋਂ ਸੋਨਾ ਅਤੇ ਨਕਦੀ ਲੈ ਗਏ ਸਨ । ਇਸ ਸਬੰਧੀ ਥਾਣਾ ਦੁੱਗਰੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਤਕਨੀਕੀ ਜਾਂਚ ਤੋਂ ਬਾਅਦ ਮੁਲਜ਼ਮਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਲੱਭ ਲਿਆ। ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਨੇ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਨਾਲ 5 ਦਿਨਾਂ ਦੇ ਅੰਦਰ ਇਸ ਕੇਸ ਨੂੰ ਹੱਲ ਕਰ ਲਿਆ ਹੈ। ਲੁਧਿਆਣਾ ਪੁਲਿਸ ਹੁਣ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਪੂਰਾ ਖ਼ੁਲਾਸਾ ਕਰੇਗੀ।

Exit mobile version