Site icon TheUnmute.com

ਲੁਧਿਆਣਾ ਪੁਲਿਸ ਵੱਲੋਂ ਨਕਲੀ ਨੋਟ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼, 5 ਲੱਖ ਦੀ ਜਾਅਲੀ ਕਰੰਸੀ ਸਣੇ ਦੋ ਗ੍ਰਿਫਤਾਰ

fake notes

ਚੰਡੀਗੜ੍ਹ, 05 ਦਸੰਬਰ 2024: ਲੁਧਿਆਣਾ ਪੁਲਿਸ ਨੇ ਨਕਲੀ ਨੋਟ (fake notes) ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਇਨ੍ਹਾਂ ਦਾ ਇੱਕ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਘਰ ਵਿੱਚ ਪ੍ਰਿੰਟਰ ਲਗਾ ਕੇ 200 ਅਤੇ 100 ਰੁਪਏ ਦੇ ਨਕਲੀ ਨੋਟ ਛਾਪ ਰਹੇ ਸਨ। ਫੜੇ ਗਏ ਦੋਵਾਂ ਮੁਲਜ਼ਮਾਂ ਕੋਲੋਂ 5 ਲੱਖ 10 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਗਏ ਹਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸੋਹਣ ਸਿੰਘ ਉਰਫ਼ ਸੋਨੀ, ਮਨਦੀਪ ਸਿੰਘ ਉਰਫ਼ ਮਨੂ ਵਾਸੀ ਜਗਰਾਉਂ ਵਜੋਂ ਹੋਈ ਹੈ। ਤੀਜੇ ਸਾਥੀ ਦੀ ਪਛਾਣ ਬਖਤੌਰ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਮੁਲਜ਼ਮਾਂ ਨੇ ਹੁਣ ਤੱਕ ਕਿੰਨੀ ਜਾਅਲੀ ਕਰੰਸੀ (fake notes) ਬਣਾ ਕੇ ਬਾਜ਼ਾਰ ਵਿੱਚ ਚਲਾਈ ਹੈ।

Exit mobile version