cyber crime

ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਲੁਧਿਆਣਾ ਪੁਲਿਸ ਨੇ ਚੁੱਕਿਆ ਅਹਿਮ ਕਦਮ

ਚੰਡੀਗੜ੍ਹ 19 ਜਨਵਰੀ 2023: ਲੁਧਿਆਣਾ ਦੇ ਸਰਾਭਾ ਨਗਰ ਪੁਲਿਸ ਸਟੇਸ਼ਨ ਵਿਖੇ ਸਾਈਬਰ ਕ੍ਰਾਈਮ ਹੈਲਪ ਡੈਸਕ ਯੂਨਿਟ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕੀਤਾ ਅਤੇ ਕਿਹਾ ਕਿ ਲੋਕ ਸਾਈਬਰ ਕ੍ਰਾਈਮ (cyber crime) ਤੋਂ ਬਚਣ ਲਈ ਇਸ ਹੈਲਪ ਡੈਸਕ ਦੀ ਮਦਦ ਲੈ ਸਕਦੇ ਹਨ, ਇਸ ਤੋਂ ਇਲਾਵਾ ਉਨ੍ਹਾਂ ਕੋਲ ਔਨਲਾਈਨ ਲੈਣ-ਦੇਣ ਦਾ ਵੀ ਜ਼ਿਕਰ ਕੀਤਾ ਕਿ OTP ਦੇ ਨਾਮ ‘ਤੇ ਲੋਕਾਂ ਤੋਂ ਪੈਸੇ ਇਕੱਠੇ ਕੀਤੇ ਜਾਂਦੇ ਹਨ, ਜਿਸ ਤੋਂ ਬਚਣ ਦੀ ਲੋੜ ਹੈ।

ਇਸ ਦੌਰਾਨ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਹ ਵੀ ਕਿਹਾ ਕਿ ਇਸ ਹੈਲਪ ਡੈਸਕ ਰਾਹੀਂ ਲੋਕ 24 ਘੰਟੇ ਇੱਥੇ ਆਪਣੀਆਂ ਸਮੱਸਿਆਵਾਂ ਲੈ ਕੇ ਆ ਸਕਦੇ ਹਨ ਤਾਂ ਜੋ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਬੈਂਕ ਜਾਂ ਖਾਸ ਵਿਅਕਤੀ ਫੋਨ ‘ਤੇ ਕਾਲ ਕਰਕੇ ਤੁਹਾਡੀ ਡਿਟੇਲ ਮੰਗਦਾ ਹੈ ਤਾਂ ਉਸ ਨੂੰ ਸਾਂਝਾ ਨਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕ ਭੋਲੇ-ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਂਦੇ ਹਨ, ਜਿਸ ਕਾਰਨ ਉਨ੍ਹਾਂ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਯੂ.ਪੀ.ਆਈ. ਪੇਮੈਂਟ ਰਾਹੀਂ ਵੀ ਲੋਕ ਧੋਖਾਧੜੀ ਦਾ ਸ਼ਿਕਾਰ ਹੁੰਦੇ ਹਨ, ਜਿਸ ਲਈ ਇਸ ਯੂਨਿਟ ਵਿੱਚ ਲੋਕਾਂ ਦੀ ਮਦਦ ਕੀਤੀ ਜਾਵੇਗੀ।

Scroll to Top