ਚੰਡੀਗੜ੍ਹ 03 ਮਈ 2022: ਪੁਲਿਸ ਵਲੋਂ ਇਕ ਪੋਸਟਰ ਜਾਰੀ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjit Singh Bains) ਸਮੇਤ ਕੁਝ ਹੋਰਾਂ ਨੂੰ ਭਗੌੜੇ ਐਲਾਨਇਆ । ਜਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਥਾਣੇ ਵਲੋਂ ਬੈਂਸ ਦੇ ਘਰ ਅੱਗੇ ਇਹ ਪੋਸਟਰ ਲਾਏ ਗਏ ਹਨ।
ਜਿਕਰਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਮਾਮਲੇ ਨੂੰ ਲੈ ਕੇ ਕਈ ਵਾਰ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ । ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਸਿੰਘ ਬੈਂਸ ਸਣੇ ਹੋਰਾਂ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਬੈਂਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਹੈ। ਵਿਧਾਇਕ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ।ਦਸੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਇਸ ਉਤੇ ਠੋਸ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਹੁਣ ਪੁਲਿਸ ਨੇ ਬੈਂਸ ਸਣੇ ਹੋਰਾਂ ਮੁਲਜ਼ਮਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ ਕੀਤੇ ਹਨ।