ਚੰਡੀਗੜ੍ਹ, 08 ਜੁਲਾਈ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ 12 ਘੰਟਿਆਂ ਵਿੱਚ ਸੁਲਝਾ ਲਿਆ ਹੈ। ਬੀਤੇ ਦਿਨ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਦੀ ਘਟਨਾ ਵਾਪਰੀ ਸੀ । ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ।
ਪੁਲਿਸ ਮੁਤਾਬਕ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਕਾਤਲਾਂ ਨੇ ਤਿੰਨੋਂ ਕਤਲਾਂ ਨੂੰ ਹਾਦਸੇ ਵਜੋਂ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਜਿਨ੍ਹਾਂ ਬਾਰੇ ਪੁਲਿਸ ਅੱਜ ਖੁਲਾਸ਼ਾ ਕਰੇਗੀ।