8 ਮਾਰਚ 2025: ਲੁਧਿਆਣਾ ਪੁਲਿਸ (ludhiana police) ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, (ravneet singh bittu) ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਖ਼ਿਲਾਫ਼ ਅਦਾਲਤ (court) ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਮੁਲਜ਼ਮਾਂ ਦੀ ਗ਼ੈਰ-ਹਾਜ਼ਰੀ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ ਜੁਗਰਾਜ ਸਿੰਘ (jugraj singh) ਨੇ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 17 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਚੌਕੀਦਾਰ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕੀਤਾ ਗਿਆ
ਇਹ ਮਾਮਲਾ ਨਿਗਮ ਜ਼ੋਨ-ਏ ਦਫ਼ਤਰ ਦੇ ਚੌਕੀਦਾਰ ਅਮਿਤ ਕੁਮਾਰ (amit kumar) ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ, ਆਈਪੀਸੀ ਦੀ ਧਾਰਾ 186 (ਸਰਕਾਰੀ ਕਰਮਚਾਰੀ ਨੂੰ ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ) ਅਤੇ 353 (ਲੋਕ ਸੇਵਕ ਨੂੰ ਡਿਊਟੀ (duty) ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਤਾਕਤ ਦੀ ਵਰਤੋਂ) ਦੇ ਤਹਿਤ ਦੋਸ਼ ਲਗਾਏ ਗਏ ਹਨ। ਇਸ ਤਗਾਸਾ ਅਨੁਸਾਰ 27 ਫਰਵਰੀ 2024 ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (ravneet singh bittu) ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਜ਼ੋਨ-ਏ ਦੇ ਦਫ਼ਤਰ ਵਿੱਚ ਧਰਨਾ ਦਿੱਤਾ ਸੀ।
ਜਾਣੋ ਮਾਮਲਾ
ਇਹ ਮਾਮਲਾ 27 ਫਰਵਰੀ 2024 ਨੂੰ ਨਿਗਮ ਦੇ ਜ਼ੋਨ-ਏ ਦਫ਼ਤਰ ਵਿੱਚ ਹੋਏ ਹੰਗਾਮੇ ਨਾਲ ਸਬੰਧਤ ਹੈ।ਧਰਨੇ ਦੌਰਾਨ ਕਾਂਗਰਸੀ ਆਗੂਆਂ ਦੀ ਪੁਲਿਸ ਨਾਲ ਝੜਪ ਹੋ ਗਈ। ਆਗੂਆਂ ਨੇ ਦਫ਼ਤਰ ਦੇ ਗੇਟ ਨੂੰ ਤਾਲਾ ਲਾ ਦਿੱਤਾ ਸੀ। ਬਾਅਦ ਵਿੱਚ ਨਿਗਮ ਕਰਮਚਾਰੀਆਂ ਨੇ ਅੰਦਰੋਂ ਤਾਲਾ ਤੋੜ ਦਿੱਤਾ। ਜਦੋਂ ਪੁਲਿਸ (police) ਨੇ ਬਿੱਟੂ ਅਤੇ ਹੋਰ ਦੋਸ਼ੀਆਂ ਨੂੰ ਪੁਲਿਸ ਰਿਮਾਂਡ ਦੀ ਮੰਗ ਕੀਤੇ ਬਿਨਾਂ 6 ਮਾਰਚ 2024 ਨੂੰ ਅਦਾਲਤ (court) ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
Read More: ਰਵਨੀਤ ਸਿੰਘ ਬਿੱਟੂ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ