Ludhiana: ਬੁੱਢੇ ਨਾਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਉਪਰਾਲਾ, ਜਾਣੋ ਵੇਰਵਾ

29 ਦਸੰਬਰ 2024: ਬੁੱਢੇ ਨਾਲੇ (Budha Nallah pollution) ਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ (punjab goverment) ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ (dr ravjot singh) ਸਿੰਘ ਅੱਜ ਐਤਵਾਰ ਨੂੰ ਲੁਧਿਆਣਾ (ludhiana) ਪਹੁੰਚੇ। ਇਸ ਦੌਰਾਨ ਉਨ੍ਹਾਂ ਬੁੱਢੇ ਨਾਲੇ ਦੇ (Budha Nallah pollution) ਪ੍ਰਦੂਸ਼ਣ ਦੀ ਸਮੱਸਿਆ ਸਬੰਧੀ ਮੌਕੇ ਦਾ ਦੌਰਾ ਕੀਤਾ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਤ ਬਲਵੀਰ (balveer singh seechewal) ਸਿੰਘ ਸੀਚੇਵਾਲ, ਲੋਕਲ ਬਾਡੀਜ਼ (Local Bodies) ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

ਇਸ ਦੌਰਾਨ ਡਾ: ਰਵਜੋਤ ਸਿੰਘ ਨੇ ਸਭ ਤੋਂ ਪਹਿਲਾਂ ਗਊਸ਼ਾਲਾ ਸ਼ਮਸ਼ਾਨਘਾਟ ਨੇੜੇ ਪੁਆਇੰਟ ਦਾ ਜਾਇਜ਼ਾ ਲਿਆ | ਇੱਥੇ 60 ਐਮ.ਐਲ.ਡੀ. ਪਾਣੀ ਬਿਨਾਂ ਟਰੀਟਮੈਂਟ ਦੇ ਸਿੱਧਾ ਬੁੱਢੇ ਨਾਲੇ ਵਿੱਚ ਡਿੱਗ ਰਿਹਾ ਹੈ। ਇਸ ਥਾਂ ’ਤੇ ਪੰਪਿੰਗ ਸਟੇਸ਼ਨ ਬਣਾਉਣ ਦਾ ਕੰਮ ਥਾਂ ਦੇ ਵਿਵਾਦ ਕਾਰਨ ਲਟਕਿਆ ਹੋਇਆ ਹੈ। ਉਨ੍ਹਾਂ ਇਸ ਮੌਕੇ ਆਰਜ਼ੀ ਨਿਪਟਾਰੇ ਲਈ ਜਗ੍ਹਾ ਦਾ ਜਾਇਜ਼ਾ ਲਿਆ।

ਇਸ ਤੋਂ ਬਾਅਦ ਉਹ ਜਮਾਲਪੁਰ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਕਰਨ ਲਈ ਗਏ। ਇਸ ਤੋਂ ਇਲਾਵਾ ਉਨ੍ਹਾਂ ਬੁੱਢੇ ਨਾਲੇ ਵਿੱਚ ਡੇਅਰੀ ਮਾਲਕਾਂ ਵੱਲੋਂ ਸੁੱਟੇ ਜਾ ਰਹੇ ਗੋਹੇ ਦਾ ਵੀ ਜਾਇਜ਼ਾ ਲਿਆ। ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕੀ ਠੋਸ ਕਦਮ ਚੁੱਕੇ ਜਾ ਸਕਦੇ ਹਨ।

read more: Ludhiana: ਆਮ ਆਦਮੀ ਪਾਰਟੀ ਨੂੰ ਮਿਲਿਆ ਸਮਰਥਨ, ਅਕਾਲੀ ਦਲ ਦੇ ਕੌਂਸਲਰ ਨੇ ਫੜ੍ਹਿਆ ਆਪ ਦਾ ਪੱਲ੍ਹਾ

Scroll to Top