ਚੰਡੀਗੜ੍ਹ, 05 ਜੁਲਾਈ 2024: ਲੁਧਿਆਣਾ (Ludhiana) ਦੇ ਸਿਵਲ ਹਸਪਤਾਲ ਦੇ ਬਾਹਰ ਅੱਜ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਦਿਨ-ਦਿਹਾੜੇ ਹ.ਮ.ਲਾ ਕੀਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਤਿੰਨ ਨਿਹੰਗ ਸਿੱਖਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ |
ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸਦਾ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ‘ਚ ਅੱਜ ਗੁੰਡਾਗਰਦੀ ਦਾ ਰਾਜ ਹੈ |
ਜ਼ਖਮੀ ਸੰਦੀਪ ਥਾਪਰ ਦਾ ਕਹਿਣਾ ਹੈ ਕਿ ਉਹ ਇੱਕ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਗੰਨਮੈਨ ਨਾਲ ਘਰ ਪਰਤ ਰਿਹਾ ਸੀ। ਇਸ ਦੌਰਾਨ ਤਿੰਨ ਨਿਹੰਗਾਂ ਨੇ ਉਨ੍ਹਾਂ ‘ਤੇ ਹ.ਮ.ਲਾ ਕਰ ਦਿੱਤਾ ਅਤੇ ਉਨ੍ਹਾਂ ਨੇ ਮੇਰੇ ਦੇ ਗੰਨਮੈਨ ਦਾ ਰਿਵਾਲਵਰ ਵੀ ਖੋਹ ਲਿਆ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ |