Site icon TheUnmute.com

ਲੁਧਿਆਣਾ ਵਾਸੀਆਂ ਨੂੰ 1550 ਕਰੋੜ ਰੁਪਏ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਮਿਲੇਗਾ ਸਾਫ ਨਹਿਰੀ ਪਾਣੀ: ਡਾ. ਰਵਜੋਤ ਸਿੰਘ

water treatment plant

ਚੰਡੀਗੜ੍ਹ, 19 ਫਰਵਰੀ 2025: ਲੁਧਿਆਣਾ ਵਾਸੀਆਂ ਨੂੰ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵਿਸ਼ਵ ਬੈਂਕ, ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ (water treatment plant) ਦਾ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜਾਇਜ਼ਾ ਲਿਆ | ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸਪਲ ਭਵਨ ਵਿਖੇ ਕੰਪਨੀ ਅਤੇ ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਅਤੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਪੰਜਾਬ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲਗਭਗ 1550 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਵਾਟਰ ਟ੍ਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸਨੂੰ ਲਗਭਗ ਤਿੰਨ ਸਾਲਾਂ ‘ਚ ਪੂਰਾ ਕਰਨ ਦੀ ਯੋਜਨਾ ਹੈ। ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਨਾਲ ਲੁਧਿਆਣਾ ਦੇ ਲੱਖਾਂ ਲੋਕਾਂ ਨੂੰ ਸਾਫ਼ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਨਹਿਰ ਤੋਂ ਪਾਣੀ ਲਿਆ ਜਾਵੇਗਾ ਅਤੇ ਵਾਟਰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਇਆ ਜਾਵੇਗਾ ਅਤੇ ਉੱਥੋਂ ਪਾਣੀ ਨੂੰ ਸ਼ੁੱਧ ਕਰਕੇ ਪਾਈਪਲਾਈਨ ਰਾਹੀਂ ਲੁਧਿਆਣਾ ਵਾਸੀਆਂ ਦੇ ਘਰਾਂ ਤੱਕ ਸਪਲਾਈ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ (water treatment plant) ਵਿਸ਼ਵ ਬੈਂਕ, ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦਾ ਸਾਂਝਾ ਪ੍ਰੋਜੈਕਟ ਹੈ, ਜਿਸ ਵਿੱਚ 35%-35% ਰਕਮ ਵਿਸ਼ਵ ਬੈਂਕ ਅਤੇ ਏਆਈਆਈਬੀ ਵੱਲੋਂ ਖਰਚ ਕੀਤੀ ਜਾਵੇਗੀ ਅਤੇ 30% ਰਕਮ ਪੰਜਾਬ ਸਰਕਾਰ ਵੱਲੋਂ ਖਰਚ ਕੀਤੀ ਜਾਵੇਗੀ।

ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿਨ੍ਹਾਂ ਸੜਕਾਂ ‘ਤੇ ਪਾਈਪਲਾਈਨ ਵਿਛਾਈ ਜਾ ਰਹੀ ਹੈ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਆਵਾਜਾਈ ਲਈ ਪਹੁੰਚਯੋਗ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਾਟਰ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸਦੀ ਰਿਪੋਰਟ ਸਮੇਂ-ਸਮੇਂ ‘ਤੇ ਵਿਭਾਗੀ ਅਧਿਕਾਰੀਆਂ ਨੂੰ ਸੌਂਪੀ ਜਾਵੇ।

Read More: ਪੰਜਾਬ ‘ਚ 2174 ਕਰੋੜ ਰੁਪਏ ਦੇ 15 ਨਹਿਰੀ ਪਾਣੀ ਪ੍ਰਾਜੈਕਟ ਪ੍ਰਗਤੀ ਅਧੀਨ: ਹਰਦੀਪ ਸਿੰਘ ਮੁੰਡੀਆਂ

Exit mobile version