Ludhiana robbery case

ਲੁਧਿਆਣਾ ਲੁੱਟ ਮਾਮਲਾ: ਅਦਾਲਤ ਨੇ ਮਨਦੀਪ ਕੌਰ ਅਤੇ 17 ਹੋਰ ਸਾਥੀਆਂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ, 23 ਜੂਨ 2023:  ਲੁਧਿਆਣਾ ‘ਚ 8.49 ਕਰੋੜ ਦੀ ਲੁੱਟ ਦੇ ਮਾਮਲੇ (Ludhiana Robbery case) ‘ਚ ਗ੍ਰਿਫਤਾਰ ਕੀਤੀ ਮਨਦੀਪ ਕੌਰ ਉਰਫ ਮੋਨਾ ਅਤੇ 17 ਹੋਰ ਸਾਥੀਆਂ ਨੂੰ ਅੱਜ ਮਾਣਯੋਗ ਕਰਨ ਅਗਰਵਾਲ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ । ਹਾਲਾਂਕਿ ਪੁਲਿਸ ਨੇ ਮੁਲਜ਼ਮਾਂ ਦਾ 6 ਦਿਨ ਦਾ ਰਿਮਾਂਡ ਮੰਗਿਆ ਸੀ।

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਵਕੀਲ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਅਜੇ ਕਈ ਗੱਲਾਂ ਦਾ ਖ਼ੁਲਾਸਾ ਹੋਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਵਰਤੇ ਗਏ ਹਥਿਆਰ ਬਰਾਮਦ ਕੀਤੇ ਜਾਣੇ ਬਾਕੀ ਹਨ ਅਤੇ ਸੀਐਮਐਸ ਕੰਪਨੀ ਦੇ ਮੁਲਾਜ਼ਮਾਂ ਕੋਲੋਂ ਚੋਰੀ ਕੀਤੇ ਮੋਬਾਈਲ ਫੋਨ ਵੀ ਬਰਾਮਦ ਕਰ ਲਏ ਗਏ ਹਨ।

Scroll to Top