Robbery

ਲੁਧਿਆਣਾ: ਗ੍ਰਾਹਕ ਬਣ ਕੇ ਆਏ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚ ਪਿਸਤੌਲ ਦਿਖਾ ਕੇ ਕੀਤੀ ਲੁੱਟ

ਚੰਡੀਗੜ੍ਹ, 1 ਫਰਵਰੀ, 2024: ਅੱਜ ਸਵੇਰੇ 2 ਮੋਟਰਸਾਈਕਲ ਸਵਾਰ ਬਦਮਾਸ਼ਾਂ (Robbery) ਨੇ ਪਿਸਤੌਲ ਦਿਖਾ ਕੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬਦਮਾਸ਼ ਗ੍ਰਾਹਕ ਬਣ ਕੇ ਦੁਕਾਨ ‘ਤੇ ਆਏ ਸਨ । ਬਦਮਾਸ਼ਾਂ ਨੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ ਬਦਮਾਸ਼ਾਂ ਨੂੰ ਮੁੰਦਰੀ ਦਿਖਾਈ, ਜਿਸ ਦੀ ਕੀਮਤ ਕਰੀਬ 14 ਹਜ਼ਾਰ ਰੁਪਏ ਸੀ।

ਜਿਵੇਂ ਹੀ ਲੁਟੇਰਿਆਂ (Robbery) ਨੇ ਹੱਥਾਂ ਵਿੱਚ ਮੁੰਦਰੀ ਫੜੀ ਤਾਂ ਉਨ੍ਹਾਂ ਤੁਰੰਤ ਦੁਕਾਨਦਾਰ ਵੱਲ ਪਿਸਤੌਲ ਤਾਣ ਦਿੱਤੀ । ਹਿੰਮਤ ਦਿਖਾਉਂਦੇ ਹੋਏ ਦੁਕਾਨਦਾਰ ਨੇ ਵੀ ਬਦਮਾਸ਼ਾਂ ਦਾ ਮੁਕਾਬਲਾ ਕੀਤਾ। ਹੱਥੋਂਪਾਈ ਦੌਰਾਨ ਉਸ ਨੇ ਦੁਕਾਨ ‘ਚ ਪਈ ਡੰਡੇ ਨਾਲ ਲੁਟੇਰਿਆਂ ‘ਤੇ ਹਮਲਾ ਕਰ ਦਿੱਤਾ। ਹੰਗਾਮਾ ਕਰਨ ਤੋਂ ਬਾਅਦ ਬਦਮਾਸ਼ ਬਾਈਕ ‘ਤੇ ਸਵਾਰ ਹੋ ਕੇ ਸੋਨੇ ਦੀ ਮੁੰਦਰੀ ਅਤੇ ਕੜਾ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੇਬਰ ਕਾਲੋਨੀ ‘ਚ ਮੂਨਾ ਜਵੈਲਰ ਦੀ ਦੁਕਾਨ ਹੈ।

ਬਦਮਾਸ਼ਾਂ ਨੇ ਭੱਜਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਅਚਾਨਕ ਗੋਲੀ ਪਿਸਤੌਲ ‘ਚੋਂ ਨਿਕਲ ਕੇ ਜ਼ਮੀਨ ‘ਤੇ ਡਿੱਗ ਗਈ। ਫਰਾਰ ਹੋਏ ਲੁਟੇਰਿਆਂ ਦੀ ਬਾਈਕ ਦੀ ਨੰਬਰ ਪਲੇਟ ਵੀ ਪੁਲਿਸ ਦੇ ਹੱਥ ਲੱਗੀ ਹੈ। ਮੋਤੀ ਨਗਰ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਹੈ।

Scroll to Top