ਚੰਡੀਗੜ੍ਹ, 17 ਜਨਵਰੀ 2024: ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਲੁਧਿਆਣਾ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਦਲਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮਾਈਨਿੰਗ ਵਿਭਾਗ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਨਾਜਾਇਜ਼ ਮਾਈਨਿੰਗ (illegal mining) ਕਰਦੇ ਫੜੇ ਗਏ ਟਰੱਕ ਨੂੰ ਛੱਡ ਦਿੱਤਾ ਸੀ।
ਮਾਈਨਿੰਗ ਵਿਭਾਗ ਤੋਂ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਵਿੱਚ ਲਾਏ ਸਾਰੇ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੇ ਇੰਚਾਰਜ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਸਤਲੁਜ ਦਰਿਆ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ (illegal mining) ਕਰਕੇ ਰੇਤ ਲੈ ਕੇ ਜਾ ਰਹੇ ਇੱਕ ਟਰੱਕ ਨੂੰ ਛਾਪਾ ਮਾਰ ਕੇ ਫੜਿਆ ਸੀ। ਟਰੱਕ ਨੂੰ ਥਾਣਾ ਸਿੱਧਵਾਂ ਵੈਟ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪਰ ਸਟੇਸ਼ਨ ਇੰਚਾਰਜ ਨੇ ਮਾਈਨਿੰਗ ਵਿਭਾਗ ਨੂੰ ਸੂਚਿਤ ਕੀਤੇ ਜਾਂ ਮਾਈਨਿੰਗ ਵਿਭਾਗ ਤੋਂ ਇਸ ਨੂੰ ਛੱਡਣ ਦੇ ਹੁਕਮ ਲਏ ਬਿਨਾਂ ਹੀ ਟਰੱਕ ਛੱਡ ਦਿੱਤਾ ਸੀ।
ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਥਾਣਾ ਸਦਰ ਦੇ ਇੰਚਾਰਜ ਦਲਜੀਤ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਾਲ ਹੀ ਵਿੱਚ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਸਤਲੁਜ ਦਰਿਆ ਵਿੱਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਟਿੱਪਰ ਨੂੰ ਕਾਬੂ ਕਰਕੇ ਥਾਣਾ ਸਿੱਥਵਾ ਬੇਟ ਦੇ ਹਵਾਲੇ ਕਰ ਦਿੱਤਾ ਸੀ। ਪਰ ਸਟੇਸ਼ਨ ਇੰਚਾਰਜ ਨੇ ਟਰੱਕ ਛੱਡ ਦਿੱਤਾ ਸੀ।
ਡੀਐਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ। ਸਾਰਿਆਂ ਦੀ ਪੜਤਾਲ ਕਰਨ ਤੋਂ ਬਾਅਦ ਹੀ ਉੱਚ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।