ਲੁਧਿਆਣਾ 29 ਨਵੰਬਰ 2022: ਲੁਧਿਆਣਾ ਐੱਸਟੀਐੱਫ (Ludhiana STF) ਵਲੋਂ ਤਿੰਨ ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਨਾਕੇਬੰਦੀ ਦੌਰਾਨ ਕਾਰ ਦਾ ਪਿੱਛਾ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਹੈ ਅਤੇ ਕਾਰ ਦੀ ਤਲਾਸ਼ੀ ਲੈਣ ਉਪਰੰਤ ਇਸ ਵਿਚੋਂ 3 ਕਿਲੋ 340 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਤਿੰਨ ਮੁਲਜ਼ਮਾਂ ਦੀ ਸ਼ਨਾਖਤ ਵਿਕਾਸ ਗੁਪਤਾ ਉਰਫ ਬੰਟੀ 33 ਸਾਲ, ਗੁਰਪ੍ਰੀਤ ਸਿੰਘ ਉਰਫ ਪ੍ਰੀਤ 38 ਸਾਲ ਅਤੇ ਮਨਮਿੰਦਰ ਸਿੰਘ ਉਰਫ ਮਨੀ 27 ਸਾਲ ਵਜੋਂ ਹੋਈ ਹੈ | ਪੁਲਿਸ ਮੁਤਾਬਕ ਇਨ੍ਹਾਂ ਮੁਲਜਮਾਂ ਵਿੱਚੋਂ 2 ਮੁਲਜ਼ਮ ਟੈਕਸੀ ਚਲਾਉਣ ਦਾ ਕੰਮ ਕਰਦੇ ਹਨ, ਜਦਕਿ ਇਕ ਮੁਲਜ਼ਮ ਦੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ ਅਤੇ 7-8 ਸਾਲ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ।
ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਹੋਇਆਂ ਏਆਈਜੀ ਐਸਟੀਐੱਫ ਸਨੇਹਦੀਪ ਸ਼ਰਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ, ਉਨ੍ਹਾਂ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਰ ਦੇ ਵਿੱਚ ਵੱਡੀ ਗਿਣਤੀ ਅੰਦਰ ਹੈਰੋਇਨ ਸਪਲਾਈ ਕੀਤੀ ਜਾ ਰਹੀ ਹੈ| ਜਿਸ ਤੋਂ ਬਾਅਦ ਤਲਾਸ਼ੀ ਲੈਣ ਉਪਰੰਤ ਉਸ ਵਿਚ 3 ਕਿਲੋ 340 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ |
ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕਾਰ ਸਮੇਤ ਕਾਬੂ ਕਰ ਲਿਆ ਹੈ, ਤਿੰਨਾਂ ਤੇ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਹਨ ਅਤੇ ਕਈ ਸੰਗੀਨ ਜੁਰਮ ਵੀ ਹਨ। ਇਨ੍ਹਾਂ ਨੇ ਕੰਡਕਟਰ ਸੀਟ ਦੇ ਹੇਠਾਂ ਹੈਰੋਇਨ ਦੀ ਖੇਪ ਲੁਕਾ ਕੇ ਰੱਖੀ ਹੋਈ ਸੀ। ਏਆਈਜੀ ਨੇ ਦੱਸਿਆ ਕਿ ਇਹ ਵੱਡੀ ਮਾਤਰਾ ਵਿੱਚ ਹੈਰੋਈਨ ਸਪਲਾਈ ਕਰਦੇ ਸਨ ਅਤੇ ਇਹਨਾਂ ਦੇ ਗ੍ਰਿਫਤਾਰ ਹੋਣ ਦੇ ਨਾਲ ਵੱਡੇ ਨੈਟਵਰਕ ਦੇ ਪਰਦਾਫਾਸ਼ ਹੋਣ ਦੀ ਉਮੀਦ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜਾਰ ਵਿੱਚ ਕੀਮਤ 18 ਕਰੋੜ ਰੁਪਏ ਦੇ ਨੇੜੇ ਦੱਸੀ ਜਾ ਰਹੀ ਹੈ |