June 25, 2024 11:33 am
Civil Hospital

ਲੁਧਿਆਣਾ: ਸਿਵਲ ਹਸਪਤਾਲ ‘ਚੋਂ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ 2 ਦਿਨਾਂ ਪੁਲਿਸ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ, 19 ਅਪ੍ਰੈਲ 2023: ਲੁਧਿਆਣਾ ਦੇ ਸਿਵਲ ਹਸਪਤਾਲ (Civil Hospital) ਦੇ ਮਦਰ ਐਂਡ ਚਾਈਲਡ ਵਿੱਚ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਪ੍ਰੀਤੀ ਅਤੇ ਸਾਹਿਲ ਨੂੰ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿੱਥੋਂ ਅਦਾਲਤ ਨੇ ਮੁਲਜ਼ਮ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਐੱਸ.ਐੱਚ.ਓ. ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਪ੍ਰੀਤੀ ਅਤੇ ਉਸ ਦੇ ਪਤੀ ਸਾਹਿਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਅੱਗੇ ਬੱਚਾ ਕਿਸ ਨੂੰ ਵੇਚਣਾ ਸੀ। ਉਨ੍ਹਾਂ ਬਾਰੇ ਪਤਾ ਲੱਗਣ ’ਤੇ ਹੀ ਅੱਗੇ ਦੀ ਜਾਂਚ ਤੱਕ ਪਹੁੰਚ ਸਕੇਗੀ। ਇਸ ਤੋਂ ਇਲਾਵਾ ਕਾਲ ਦੇ ਵੇਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਸਿਵਲ ਹਸਪਤਾਲ (Civil Hospital) ਦਾ ਕੋਈ ਸਟਾਫ਼ ਮੁਲਜ਼ਮਾਂ ਨਾਲ ਮਿਲਿਆ ਹੈ ਜਾਂ ਨਹੀਂ । ਹਾਲਾਂਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |