ਲੁਧਿਆਣਾ, 18 ਜੂਨ 2025: Ludhiana West By Election: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ ਭਲਕੇ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਓਪੀਨੀਅਨ ਪੋਲਾਂ ‘ਤੇ ਸ਼ਿਕੰਜਾ ਕੱਸਿਆ ਹੈ | ਦੱਸਿਆ ਜਾ ਰਿਹਾ ਹੈ ਕਿ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਵਾਲੇ ਕਈ ਔਨਲਾਈਨ ਮੀਡੀਆ ਪਲੇਟਫਾਰਮਾਂ ਖ਼ਿਲਾਫ ਐਫ.ਆਈ.ਆਰ ਦਰਜ ਕੀਤੀ ਹੈ। ਇਹ ਕਾਰਵਾਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 223 ਦੀ ਉਲੰਘਣਾ ‘ਚ ਕੀਤੀ ਹੈ।
ਲੁਧਿਆਣਾ ਚ ਭਲਕੇ ਜ਼ਿਮਨੀ ਚੋਣਾਂ ਹੋਣੀਆਂ ਹਨ, ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਿੰਗ ਤੋਂ 48 ਘੰਟੇ ਪਹਿਲਾਂ ਤੱਕ ਕਿਸੇ ਵੀ ਤਰ੍ਹਾਂ ਦੇ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ਦੀ ਮਨਾਹੀ ਹੈ। ਇਸ ਦੇ ਬਾਵਜੂਦ ਕੁਝ ਡਿਜੀਟਲ ਚੈਨਲਾਂ ਨੇ ਇਸ ਸਮੇਂ ਦੌਰਾਨ ਓਪੀਨੀਅਨ ਪੋਲ ਪ੍ਰਕਾਸ਼ਤ ਕੀਤੇ, ਜਿਸ ਵਿਰੁੱਧ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਲੁਧਿਆਣਾ ਨੇ ਰਿਟਰਨਿੰਗ ਅਫਸਰ ਦੀ ਸ਼ਿਕਾਇਤ ‘ਤੇ ਐਫਆਈਆਰ ਨੰਬਰ 0030/2025 ਦਰਜ ਕੀਤੀ ਹੈ।
ਚੋਣ ਕਮਿਸ਼ਨ ਦੀ ਸਖ਼ਤ ਚੇਤਾਵਨੀ
ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਕਦਮ ਇਹ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ ਕਿ ਵੋਟਰ ਇੱਕ ਸੁਤੰਤਰ ਅਤੇ ਨਿਰਪੱਖ ਮਾਹੌਲ ਵਿੱਚ ਆਪਣੀ ਵੋਟ ਦੀ ਵਰਤੋਂ ਕਰ ਸਕਣ।
Read More: ਲੁਧਿਆਣਾ ‘ਚ ਚੋਣ ਪ੍ਰਚਾਰ ਬੰਦ, ਬਾਹਰਲੇ ਲੋਕਾਂ ਨੂੰ ਵਿਧਾਨ ਸਭਾ ਹਲਕਾ ਛੱਡਣ ਦੇ ਹੁਕਮ