ਚੰਡੀਗੜ੍ਹ 11 ਅਗਸਤ 2022: ਕੁਝ ਦਿਨ ਪਹਿਲਾਂ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ‘ਚ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਪੰਜਾਬ ਸਰਕਾਰ ਦੇ ਰਾਡਾਰ ‘ਤੇ ਆ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਦਾ ਸ਼ੱਕ ਜਤਾਇਆ ਜਾ ਰਿਹਾ ਹੈ । ਜਿਕਰਯੋਗ ਹੈ ਕਿ ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਇਸ ਮਾਮਲੇ ਨੂੰ ਲੈ ਕੇ ਜਲਾਲਪੁਰ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿਚ ਸ਼ਾਮਲ ਹੋਣਗੇ।
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਸ ਘੋਟਾਲੇ ਵਿੱਚ ਜਲਾਲਪੁਰ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਜਿਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਨੇ ਇਸ ਮਾਮਲਾ ਵਿੱਚ ਵਿਧਾਇਕ ਜਲਾਲਪੁਰ ਦੀ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।