ਮੱਧ ਪ੍ਰਦੇਸ਼: ਸਪੈਸ਼ਲ ਫੋਰਸ ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ਪਲਟੀ, 3 ਜਣਿਆਂ ਦੀ ਮੌਤ

Special Force

ਚੰਡੀਗੜ੍ਹ, 06 ਮਾਰਚ 2024: ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲ੍ਹੇ ਦੇ ਕੇਵਲਰੀ ਥਾਣਾ ਖੇਤਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਜ਼ਿਲੇ ਦੇ ਲੋਪਾ ਪਿੰਡ ਨੇੜੇ ਇਕ ਕਾਰ ਨਾਲ ਟਕਰਾਉਣ ਤੋਂ ਬਾਅਦ 35ਵੀਂ ਬਟਾਲੀਅਨ ਦੇ ਐੱਸਐੱਫ਼ (Special Force) ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ਪਲਟ ਗਈ।

ਇਸ ਹਾਦਸੇ ‘ਚ 3 ਜਣਿਆਂ ਦੀ ਮੌਤ ਹੋ ਗਈ, ਜਦਕਿ 26 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਮੰਡਲਾ ਜ਼ਿਲ੍ਹੇ ਵਿੱਚ ਸੀਐਮ ਡਿਊਟੀ ਲਈ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।