ਚੰਡੀਗੜ੍ਹ 22 ਅਕਤੂਬਰ 2022: ਮੱਧ ਪ੍ਰਦੇਸ਼ (Madhya Pradesh) ਦੇ ਰੀਵਾ ‘ਚ ਸੁਹਾਗੀ ਪਹਾੜੀ ਨੇੜੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ, ਇਸ ਹਾਦਸੇ ਵਿੱਚ ਯੂਪੀ ਦੇ ਰਹਿਣ ਵਾਲੇ 15 ਜਣਿਆਂ ਦੀ ਦਰਦਨਾਕ ਮੌਤ ਹੋ ਗਈ ਅਤੇ 40 ਸਵਾਰੀਆਂ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 20 ਸਵਾਰੀਆਂ ਨੂੰ ਪ੍ਰਯਾਗਰਾਜ (ਯੂ.ਪੀ.) ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਬਾਕੀਆਂ ਨੂੰ ਵੀ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਹਾਦਸੇ ਬਾਰੇ ਰੀਵਾ ਦੇ ਐਸਪੀ ਨਵਨੀਤ ਭਸੀਨ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨਾਲ ਭਰੀ ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ ਹੈ |
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਹੋਏ ਸੜਕ ਹਾਦਸੇ ਉੱਤੇ ਸੋਗ ਜਤਾਇਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਬਾਰੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਅਤੇ ਮ੍ਰਿਤਕ ਉੱਤਰ ਪ੍ਰਦੇਸ਼ ਨਿਵਾਸੀਆਂ ਦੀਆਂ ਲਾਸ਼ਾਂ ਨੂੰ ਸੂਬੇ ਵਿੱਚ ਲਿਜਾਣ ਲਈ ਗੱਲਬਾਤ ਕੀਤੀ ਗਈ ਹੈ । ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।