ਚੰਡੀਗੜ੍ਹ, 26 ਜੂਨ 2024: ਮੋਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਆਪਣੇ ਸਾਬਕਾ ਕੈਡਿਟਾਂ ਨੂੰ ਅਚੀਵਰ ਐਵਾਰਡ (Achiever Award) ਨਾਲ ਸਨਮਾਨਿਤ ਕੀਤਾ ਹੈ | ਇਸ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਬਾਨੀ ਡਾਇਰੈਕਟਰ ਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਵੱਲੋਂ ਕੀਤੀ ਗਈ ਹੈ।
ਸਮਾਗਮ ‘ਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਨੂੰ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ‘ਚ 10 ਕੈਡਿਟ ਮਈ-ਜੂਨ 2024 ‘ਚ ਭਾਰਤੀ ਹਥਿਆਰਬੰਦ ਫੌਜ ‘ਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ | ਇਸ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ‘ਚ NDA ਅਤੇ ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਹੋਏ ।
ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ( ਸੇਵਾਮੁਕਤ) ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ AFPI ਨੇ ਹੁਣ ਤੱਕ 229 ਕੈਡਿਟਾਂ ਨੂੰ NDA/ਹੋਰ ਅਕੈਡਮੀਆਂ ‘ਚ ਭੇਜਿਆ ਹੈ। ਉਨ੍ਹਾਂ ਕਿਹਾ ਕਿ SSB ਪਾਸ ਕਰਨ ਵਾਲੇ 22 ਕੈਡਿਟਾਂ ਨੂੰ NDA ‘ਚ ਸ਼ਾਮਲ ਹੋਣ ਸਬੰਧੀ ਪੱਤਰ ਮਿਲਣੇ ਸ਼ੁਰੂ ਹੋ ਗਏ ਹਨ।