Mullanpur Stadium

ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਤੇ ਆਲੇ-ਦੁਆਲੇ ਖੇਤਰ ‘ਚ “ਨੋ ਫਲਾਇੰਗ ਜ਼ੋਨ” ਘੋਸ਼ਿਤ

ਮੋਹਾਲੀ, 25 ਮਈ 2026: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਾ ਹੋਏ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਇਲਾਕੇ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਐਲਾਨਿਆ ਹੈ |

ਇਸ ਤਹਿਤ 27 ਮਈ, 2026 ਅਤੇ 29 ਮਈ, 2026 ਨੂੰ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਜਿਕਰਯੋਗ ਹੈ ਕਿ ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ‘ਚ 27 ਮਈ, 2026 ਅਤੇ 29 ਮਈ 2026 ਨੂੰ ਹੋਣ ਵਾਲੇ ਆਈਪੀਐਲ ਮੈਚ ਦੇ ਮੱਦੇਨਜ਼ਰ ਲਾਗੂ ਰਹਿਣਗੇ |

Read More: ਵਿਰਾਟ ਕੋਹਲੀ ਤੇ ਟ੍ਰੈਵਿਸ ਹੈੱਡ ਵਿਵਾਦ ‘ਚ ਆਇਆ ਨਵਾਂ ਮੋੜ, ਟ੍ਰੈਵਿਸ ਦੀ ਪਤਨੀ ਨੂੰ ਕੀਤਾ ਟ੍ਰੋਲ

ਵਿਦੇਸ਼

Scroll to Top