July 5, 2024 7:55 pm
Preneet-Kaur

ਤਿੰਨ ਖੇਤੀ ਕਾਨੂੰਨ ਰੱਦ ਹੋਣ ‘ਤੇ ਮਹਾਰਾਣੀ ਪਰਨੀਤ ਕੌਰ ਨੇ ਕਿਸਾਨਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ 19 ਨਵੰਬਰ 2021 : ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ 3 ਖੇਤੀ ਕਾਨੂੰਨ ਰੱਦ ਹੋਣ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਰਨੀਤ ਕੌਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਇਹ ਸਾਡੇ ਕਿਸਾਨਾਂ ਦੀ ਇੱਕ ਵੱਡੀ ਜਿੱਤ ਹੈ।
ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਘਰ ਵਾਪਸੀ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਨੀਤ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਬੇਹੱਦ ਹੀ ਸੂਝਵਾਨ ਹਨ ਅਤੇ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਵੱਲੋਂ ਅਗਲਾ ਕੋਈ ਫ਼ੈਸਲਾ ਲਿਆ ਜਾਵੇਗਾ। ਜਦੋਂ ਮਹਾਰਾਣੀ ਪਰਨੀਤ ਨੂੰ ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੱਤਾ ਹੈ ਅਤੇ ਭਵਿੱਖ ‘ਚ ਵੀ ਉਹ ਹਮੇਸ਼ਾ ਕੈਪਟਨ ਦਾ ਸਾਥ ਦੇਣਗੇ।
ਦੱਸਦਈਏ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ।