July 4, 2024 8:19 pm
Maratha reservation

Maharashtra: ਮਰਾਠਾ ਰਾਖਵਾਂਕਰਨ ਦੇ ਮੁੱਦੇ ‘ਤੇ ਹੋਈ ਸਰਬ ਪਾਰਟੀ ਬੈਠਕ, ਰਾਖਵੇਂਕਰਨ ‘ਤੇ ਬਣੀ ਸਹਿਮਤੀ

ਚੰਡੀਗੜ੍ਹ, 01 ਨਵੰਬਰ 2023: ਮਹਾਰਾਸ਼ਟਰ ਵਿੱਚ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸਰਕਾਰ ਸੱਤਾ ਵਿੱਚ ਹੈ। ਮਰਾਠਾ ਰਾਖਵਾਂਕਰਨ (Maratha reservation) ਦੇ ਮੁੱਦੇ ‘ਤੇ ਸਮਾਜ ਸੇਵੀ ਜਰੰਗੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ, ਜਦਕਿ ਦੂਜੇ ਪਾਸੇ ਵਿਧਾਇਕ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਮਹਾਰਾਸ਼ਟਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਅੰਦੋਲਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਨੂੰ ਸਮਾਂ ਦੇਣ ਅਤੇ ਉਸ ਦੀਆਂ ਕੋਸ਼ਿਸ਼ਾਂ ‘ਤੇ ਭਰੋਸਾ ਰੱਖਣ।

ਮਰਾਠਾ ਰਿਜ਼ਰਵੇਸ਼ਨ (Maratha reservation) ਦੇ ਮੁੱਦੇ ‘ਤੇ ਲੋਕਾਂ ਦੇ ਗੁੱਸੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸੀਐਮ ਏਕਨਾਥ ਸ਼ਿੰਦੇ ਨੇ ਬੁੱਧਵਾਰ ਨੂੰ ਸਰਬ ਪਾਰਟੀ ਬੈਠਕ ਸੱਦੀ । ਇਸ ਬੈਠਕ ‘ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਸੀਨੀਅਰ ਆਗੂ ਸ਼ਰਦ ਪਵਾਰ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਮੇਤ ਕਈ ਪ੍ਰਮੁੱਖ ਮਰਾਠਾ ਆਗੂਆਂ ਨੇ ਸ਼ਿਰਕਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਬੈਠਕ ‘ਚ ਮੌਜੂਦ ਸਾਰੇ ਆਗੂਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਮਿਲਣਾ ਚਾਹੀਦਾ ਹੈ | ਇਹ ਫੈਸਲਾ ਕੀਤਾ ਗਿਆ ਕਿ ਰਾਖਵਾਂਕਰਨ ਕਾਨੂੰਨ ਦੇ ਦਾਇਰੇ ‘ਚ ਰਹਿਣਾ ਚਾਹੀਦਾ ਹੈ ਅਤੇ ਦੂਜੇ ਭਾਈਚਾਰਿਆਂ ਨਾਲ ਬੇਇਨਸਾਫੀ ਨਾ ਹੋਵੇ ।

ਮਰਾਠਾ ਰਾਖਵੇਂਕਰਨ ਦੇ ਮੁੱਦੇ ‘ਤੇ ਸੀਐਮ ਸ਼ਿੰਦੇ ਦੀ ਸਰਬ ਪਾਰਟੀ ਬੈਠਕ ‘ਚ ਕੁੱਲ 32 ਆਗੂਆਂ ਨੇ ਹਿੱਸਾ ਲਿਆ। ਬੈਠਕ ਵਿੱਚ ਹਿੱਸਾ ਲੈਣ ਵਾਲੇ ਨੇਤਾਵਾਂ ਦੀ ਸੂਚੀ ਨਿਊਜ਼ ਏਜੰਸੀ ਏਐਨਆਈ ਨੇ ਜਾਰੀ ਕੀਤੀ ਹੈ। ਇਸ ਰਿਪੋਰਟ ਅਨੁਸਾਰ ਬੈਠਕ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮਰਾਠਾ ਰਾਖਵਾਂਕਰਨ ਦੇਣ ਪ੍ਰਤੀ ਵਚਨਬੱਧਤਾ ਪ੍ਰਗਟਾਈ। ਸਾਰੇ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਮਰਾਠਾ ਰਿਜ਼ਰਵੇਸ਼ਨ ‘ਤੇ ਸਰਬ ਪਾਰਟੀ ਬੈਠਕ ਤੋਂ ਬਾਅਦ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਮਨੋਜ ਜਾਰੰਗੇ ਪਾਟਿਲ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਰਕਾਰ ਦੀਆਂ ਕੋਸ਼ਿਸ਼ਾਂ ‘ਤੇ ਭਰੋਸਾ ਰੱਖਣ | ਇਸ ਪ੍ਰਦਰਸ਼ਨ ਨੇ ਨਵੀਂ ਦਿਸ਼ਾ ਲੈਣੀ ਸ਼ੁਰੂ ਕਰ ਦਿੱਤੀ ਹੈ… ਆਮ ਲੋਕ ਨੂੰ ਅਸੁਰੱਖਿਅਤ ਮਹਿਸੂਸ ਨਹੀਂ ਕਰਨਾ ਚਾਹੀਦਾ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਰਾਜ ਸਰਕਾਰ ਦਾ ਸਹਿਯੋਗ ਕਰਨ ਦੀ ਬੇਨਤੀ ਕਰਦਾ ਹਾਂ | ਉਨ੍ਹਾਂ ਕਿਹਾ ਕਿ ਤਿੰਨ ਸੇਵਾਮੁਕਤ ਜੱਜਾਂ ਦੀ ਕਮੇਟੀ ਬਣਾਈ ਗਈ ਹੈ | ਮਰਾਠਾ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਲਈ ਜਲਦੀ ਹੀ ਫੈਸਲਾ ਲਿਆ ਜਾਵੇਗਾ |