ਚੰਡੀਗੜ੍ਹ, 20 ਨਵੰਬਰ 2024: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharashtra Vidhan Sabha elections) ਲਈ ਵੋਟਿੰਗ ਜਾਰੀ ਹੈ। ਸਾਰੀਆਂ 288 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸਦੇ ਨਾਲ ਹੀ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਸਵੇਰੇ 11 ਵਜੇ ਤੱਕ ਮਹਾਰਾਸ਼ਟਰ ‘ਚ 18.14 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਇਸਦੇ ਨਾਲ ਹੀ ਮਹਾਰਾਸ਼ਟਰ (Maharashtra) ‘ਚ ਸਭ ਤੋਂ ਵੱਧ 30 ਫੀਸਦੀ ਵੋਟਿੰਗ ਗੜ੍ਹਚਿਰੌਲੀ ‘ਚ ਹੋਈ ਹੈ, ਜਦਕਿ ਸਭ ਤੋਂ ਘੱਟ ਵੋਟਿੰਗ ਨਾਂਦੇੜ ‘ਚ 13.67 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ |
ਜਿਕਰਯੋਗ ਹੈ ਕਿ ਮਹਾਰਾਸ਼ਟਰ ‘ਚ ਸਵੇਰੇ ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਰਹੀ ਹੈ । 9 ਵਜੇ ਤੱਕ ਮਹਾਰਾਸ਼ਟਰ ‘ਚ ਸਿਰਫ 6.61 ਫੀਸਦੀ ਵੋਟਿੰਗ ਹੋਈ ਸੀ । ਦੂਜੇ ਪਾਸੇ ਝਾਰਖੰਡ ‘ਚ ਦੂਜੇ ਪੜਾਅ ‘ਚ ਸਵੇਰੇ 9 ਵਜੇ ਤੱਕ 12.71 ਫੀਸਦੀ ਵੋਟਿੰਗ ਹੋਈ |
ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਕੋਪਰੀ-ਪਚਪਾਖੜੀ ਵਿਧਾਨ ਸਭਾ ਸੀਟ ਤੋਂ ਸ਼ਿਵ ਸੈਨਾ ਦੇ ਉਮੀਦਵਾਰ ਏਕਨਾਥ ਸ਼ਿੰਦੇ ਆਪਣੇ ਪੂਰੇ ਪਰਿਵਾਰ ਨਾਲ ਵੋਟ ਪਾਉਣ ਪਹੁੰਚੇ। ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਆਪਣੀ ਪਤਨੀ ਅੰਜਲੀ ਤੇਂਦੁਲਕਰ ਅਤੇ ਬੇਟੀ ਸਾਰਾ ਤੇਂਦੁਲਕਰ ਨਾਲ ਵੋਟ ਪਾਈ। ਆਪਣੀ ਵੋਟ ਪਾਉਣ ਤੋਂ ਬਾਅਦ ਸਚਿਨ ਨੇ ਕਿਹਾ, “ਮੈਂ ਲੰਮੇ ਸਮੇਂ ਤੋਂ ਭਾਰਤੀ ਚੋਣ ਕਮਿਸ਼ਨ ਦਾ ਚਿਹਰਾ ਰਿਹਾ ਹਾਂ। ਮੈਂ ਜੋ ਸੰਦੇਸ਼ ਦੇ ਰਿਹਾ ਹਾਂ ਉਹ ਵੋਟ ਪਾਉਣਾ ਹੈ। ਇਹ ਸਾਡੀ ਜ਼ਿੰਮੇਵਾਰੀ ਹੈ। ਮੈਂ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹਾਂ ਕਿ ਆਪਣੀ ਵੋਟ ਜਰੂਰ ਪਾਓ “|