June 30, 2024 4:49 am
Agneepath Yojana

Maharashtra: ਸੁਪਰੀਮ ਕੋਰਟ ਫਲੋਰ ਟੈਸਟ ਦੇ ਖਿਲਾਫ ਸ਼ਿਵ ਸੈਨਾ ਦੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤ

ਚੰਡੀਗੜ੍ਹ 29 ਜੂਨ 2022 : ਮਹਾਰਾਸ਼ਟਰ (Maharashtra) ਦੀ ਸਿਆਸੀ ਉਥਲ-ਪੁਥਲ ਜਾਰੀ ਹੈ। ਇਸਦੇ ਨਾਲ ਹੀ ਭਾਜਪਾ ਨੇ ਸਰਕਾਰ ਬਣਾਉਣ ਦੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀ ਹਨ | ਦੂਜੇ ਪਾਸੇ ਸ਼ਿੰਦੇ ਧੜੇ ਦੇ ਵਿਧਾਇਕ ਵੀ ਗੁਹਾਟੀ ਦੇ ਹੋਟਲ ਛੱਡ ਕੇ ਚਲੇ ਗਏ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਕੋਸ਼ਿਆਰੀ ਨੂੰ ਪੱਤਰ ਲਿਖ ਕੇ ਫਲੋਰ ਟੈਸਟ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗਲਵਾਰ ਸ਼ਾਮ ਨੂੰ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਵੀ ਮੁਲਾਕਾਤ ਕੀਤੀ।

ਦੂਜੇ ਪਾਸੇ ਸ਼ਿਵ ਸੈਨਾ ਨੇ ਫਲੋਰ ਟੈਸਟ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ । ਸੁਪਰੀਮ ਕੋਰਟ ਨੇ 30 ਜੂਨ ਨੂੰ ਵਿਧਾਨ ਸਭਾ ‘ਚ ਬਹੁਮਤ ਸਾਬਤ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਸ਼ਿਵ ਸੈਨਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸ਼ਾਮ 5 ਵਜੇ ਸੁਣਵਾਈ ਹੋਵੇਗੀ।

ਦਰਅਸਲ, ਰਾਜਪਾਲ ਨੇ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਊਧਵ ਸਰਕਾਰ (Maharashtra) ਨੂੰ ਬਹੁਮਤ ਸਾਬਤ ਕਰਨ ਦਾ ਹੁਕਮ ਦਿੱਤਾ ਸੀ। ਜਦੋਂਕਿ ਊਧਵ ਧੜੇ ਦਾ ਕਹਿਣਾ ਹੈ ਕਿ ਬਹੁਮਤ ਪਰੀਖਣ ਗੈਰ-ਕਾਨੂੰਨੀ ਹੈ। ਇਹ ਪਟੀਸ਼ਨ ਸ਼ਿਵ ਸੈਨਾ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਇਰ ਕੀਤੀ ਸੀ।

ਬੀਤੀ ਦਿਨ ਫੜਨਵੀਸ ਨੇ ਦਿੱਲੀ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨੱਡਾ ਨਾਲ ਮੁਲਾਕਾਤ ਕੀਤੀ। ਇਸਤੋਂ ਬਾਅਦ ਰਾਤ ਨੂੰ ਉਹ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲੇ ਅਤੇ ਫਲੋਰ ਟੈਸਟ ਦੀ ਮੰਗ ਕੀਤੀ ਅਤੇ ਹੁਣ ਉਹ ਮੁੰਬਈ ਵਿੱਚ ਭਾਜਪਾ ਵਿਧਾਇਕ ਦਲ ਨਾਲ ਇਕ ਅਹਿਮ ਮੀਟਿੰਗ ਕਰਨਗੇ।