ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ 2 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਦੇ ਅਨੁਸਾਰ, ਰੱਖਿਆ ਸੇਵਾਵਾਂ ਭਲਾਈ ਮੰਤਰੀ  ਮਹਿੰਦਰ ਭਗਤ ਨੇ ਪੰਜਾਬ ਸਿਵਲ (punjab bhavan) ਸਕੱਤਰੇਤ, ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਵਿੱਚ ਵਿਭਾਗ ਅਧੀਨ ਚੱਲ ਰਹੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਤਹਿਤ ਹੋਈ ਪ੍ਰਗਤੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਵਧੇਰੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।

Read More: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨਾਲ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ: ਮਹਿੰਦਰ ਭਗਤ

Scroll to Top