ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ: 15 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ (mahinder bhagat) ਨੇ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਮੰਤਰੀਮਹਿੰਦਰ ਭਗਤ (mahinder bhagat)  ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ।

ਮੰਤਰੀ ਭਗਤ ਨੇ ਕਿਹਾ ਕਿ ਸੈਨਿਕ ਰੈਸਟ ਹਾਊਸਾਂ ਨੂੰ ਹੋਰ ਬਿਹਤਰ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Read More: 500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ 5 ਲੱਖ ਏਕੜ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ : ਗੁਰਮੀਤ ਸਿੰਘ ਖੁੱਡੀਆਂ

Scroll to Top