ਚੰਡੀਗੜ੍ਹ 20 ਮਈ 2025: ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ (mahinder singh) ਨੇ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਵਿਸਥਾਰਤ ਨਿਰੀਖਣ ਕੀਤਾ। ਕੈਬਨਿਟ ਮੰਤਰੀ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਵਿਖੇ ਬਾਗਬਾਨੀ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਟਿੰਗ ਦੌਰਾਨ ਕਿਸਾਨ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਨੇੜਿਓਂ ਨਿਰੀਖਣ ਕਰਦੇ ਹੋਏ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਇਨ੍ਹਾਂ ਸਕੀਮਾਂ ਦੇ ਲਾਭ ਬਿਨਾਂ ਕਿਸੇ ਦੇਰੀ ਦੇ ਲਾਭਪਾਤਰੀਆਂ ਤੱਕ ਪਹੁੰਚਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab sarkar) ਕਿਸਾਨਾਂ ਦੀ ਆਮਦਨ ਨੂੰ ਹੋਰ ਵਧਾਉਣ ਅਤੇ ਰਵਾਇਤੀ ਖੇਤੀ ‘ਤੇ ਨਿਰਭਰਤਾ ਘਟਾਉਣ ਲਈ ਫਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।ਮਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਲਾਈ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
Read More: ਮਹਿੰਦਰਾ ਭਗਤ ਨੇ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ