Site icon TheUnmute.com

ਮੋਹਾਲੀ ‘ਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ RPG ਹਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫਤਾਰ

Mohali Intelligence Headquarters

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ (Mohali) ਸਥਿਤ ਹੈੱਡਕੁਆਰਟਰ (Intelligence Wing Headquarters, mohali) ‘ਚ ਹੋਏ ਰਾਕੇਟ ਹਮਲੇ ‘ਚ ਪੰਜਾਬ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਸਵੇਰੇ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਹਮਲੇ (RPG attack) ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ। ਉਹ ਕੈਨੇਡਾ ਸਥਿਤ ਬੀਕੇਆਈ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਹੈ।

Exit mobile version