14 ਮਈ 2025: ਅੰਮ੍ਰਿਤਸਰ (amritsar) ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 23 ਤੱਕ ਪਹੁੰਚ ਗਈ ਹੈ। ਦੱਸ ਦੇਈਏ ਕਿ ਬੀਤੀ ਰਾਤ ਇਲਾਜ ਦੌਰਾਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾ ਅੰਮ੍ਰਿਤਸਰ (amritsar) ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
5 ਬਿਮਾਰਾਂ ਦੀ ਹਾਲਤ ਇੰਨੀ ਗੰਭੀਰ ਹੈ ਕਿ ਸਿਹਤ ਵਿਭਾਗ (health department) ਅਤੇ ਡਾਕਟਰਾਂ ਦੀ ਟੀਮ ਨੂੰ ਉਨ੍ਹਾਂ ਨੂੰ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਲਗਭਗ 14 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਦੋਂ ਕਿ ਹੋਰ ਸਬੰਧਾਂ ਕਾਰਨ ਦੋਸ਼ੀਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੇ ਹੁਕਮ ਤੋਂ ਬਾਅਦ ਇਸ ਪੂਰੇ ਮਾਮਲੇ ਦੀ ਮਾਰ ਸਰਕਾਰੀ ਮੁਲਾਜ਼ਮਾਂ ‘ਤੇ ਵੀ ਪਈ ਹੈ। ਹੁਣ ਤੱਕ, ਸਥਾਨਕ ਮਜੀਠਾ ਦੇ ਡੀਐਸਪੀ ਅਮੋਲਕ ਸਿੰਘ, ਐਸਐਚਓ ਅਵਤਾਰ ਸਿੰਘ, ਆਬਕਾਰੀ ਵਿਭਾਗ ਦੇ ਈਟੀਓ ਮਨੀਸ਼ ਗੋਇਲ ਅਤੇ ਇੰਸਪੈਕਟਰ ਗੁਰਜੀਤ ਸਿੰਘ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।
Read More: ਮਜੀਠਾ: ਜਹਿਰੀਲੀ ਸ਼ਰਾਬ ਨੇ ਤਿੰਨ ਪਿੰਡਾਂ ਦੇ ਉਜਾੜੇ ਘਰ, SHO, DSP ਮੁਅੱਤਲ