17 ਮਈ 2025: ਮਜੀਠਾ ਵਿਧਾਨ ਸਭਾ (vidhan sabha) ਹਲਕੇ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ (bhagwant singh maan) ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਘਟਨਾ ਨੂੰ ਦਰਦਨਾਕ ਦੱਸਦਿਆਂ ਕਿਹਾ ਕਿ ਇਹ ਸਿਰਫ਼ ਮੌਤਾਂ ਨਹੀਂ ਸਗੋਂ ਕਤਲ ਹਨ।
ਮੁੱਖ ਮੰਤਰੀ ਨੇ ਕਿਹਾ, “ਮਜੀਠਾ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ, ਇਹ ਮੌਤਾਂ ਨਹੀਂ, ਸਗੋਂ ਕਤਲ (murder) ਹਨ।”
ਸੀਐਮ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਕੰਮ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਅਤੇ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
Read More: Amritsar: ਪੰਜਾਬ ‘ਚ ਕਹਿਰ! ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌ.ਤ