Site icon TheUnmute.com

ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੁਹਾਲੀ ਜ਼ਿਲ੍ਹਾ ਅਦਾਲਤ ਵਲੋਂ ਕੀਤੀ ਗਈ ਖ਼ਾਰਜ

majithia

ਚੰਡੀਗੜ੍ਹ 24 ਦਸੰਬਰ 2021 : ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਅਗਾਊਂ ਜ਼ਮਾਨਤ ਅਰਜ਼ੀ ਮੁਹਾਲੀ ਜ਼ਿਲ੍ਹਾ ਅਦਾਲਤ ਵਲੋਂ ਖ਼ਾਰਜ ਕਰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ।
ਦੱਸ ਦਈਏ ਕਿ ਮਜੀਠੀਆ (Bikram Singh Majithia) ਖ਼ਿਲਾਫ਼ ਬੀਤੇ ਦਿਨੀਂ ਐੱਫ. ਆਰ. ਆਈ. ਦਰਜ ਕੀਤੀ ਗਈ ਸੀ। ਪੰਜਾਬ ਪੁਲਸ (punjab police) ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ।

Exit mobile version