ਚੰਡੀਗੜ੍ਹ 08 ਫਰਵਰੀ 2022: ਪੰਜਾਬ ਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣ ਵਾਸਤੇ ਹੁਣ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ੁਦ ਮੈਦਾਨ ਵਿਚ ਉਤਰ ਆਏ ਨੇ ਉੱਥੇ ਹੀ ਅੱਜ ਮਨੀਸ਼ ਸਿਸੋਦੀਆ ਵੱਲੋਂ ਪਹਿਲਾਂ ਮਜੀਠਾ ਹਲਕੇ ਵਿਚ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਉੱਥੇ ਉਨ੍ਹਾਂ ਦੇ ਨਾਲ ਡਾ ਇੰਦਰਬੀਰ ਸਿੰਘ ਨਿੱਝਰ ਅਤੇ ਹੋਰ ਸੈਂਕੜਾ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ ਉੱਥੇ ਹੀ ਮਨੀਸ਼ ਸਿਸੋਦੀਆ (Manish Sisodia) ਵੱਲੋਂ ਡੋਰ ਟੂ ਡੋਰ ਕੰਪੇਨਿੰਗ ਕਰਦੇ ਹੋਏ ਲੋਕਾਂ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਵ ਚਾਹੁੰਦੇ ਹਨ ਅਤੇ ਇਸ ਵਾਰ ਲੋਕ ਆਮ ਆਦਮੀ ਪਾਰਟੀ ਨੂੰ ਜਿੱਤਾ ਕੇ ਵਿਧਾਨ ਸਭਾ ‘ਚ ਜ਼ਰੂਰ ਭੇਜਣਗੇ |
ਉੱਥੇ ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕਾਂ ਵੱਲੋਂ ਬੋਰਡ ਅਕਾਲੀ ਦਲ ਅਤੇ ਕਾਂਗਰਸ ਦੇ ਲਗਾਏ ਗਏ ਹਨ ਲੇਕਿਨ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਵੇਗੀ ਕਿਉਂਕਿ ਉਨ੍ਹਾਂ ਨੂੰ ਕਈ ਲੋਕਾਂ ਨੇ ਇਸ ਬਾਰੇ ਇਹ ਕਿਹਾ ਹੈ ਕਿ ਬੋਰਡ ਚਾਹੇ ਜਿਸ ਮਰਜ਼ੀ ਪਾਰਟੀ ਦਾ ਹੋਵੇ ਲੇਕਿਨ ਵੋਟ ਅਸੀਂ ਆਮ ਆਦਮੀ ਪਾਰਟੀ ਨੂੰ ਹੀ ਪਾਵਾਂਗੇ ਉੱਥੇ ਹੀ ਮਜੀਠਾ ਹਲਕੇ ਤੇ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਇਸ ਵਿਧਾਨ ਸਭਾ ਚੋਣ ਤੋਂ ਬਾਅਦ ਕਿਲ੍ਹਾ ਖ਼ਤਮ ਹੋ ਜਾਵੇਗਾ ਅਤੇ ਉਥੇ ਆਮ ਆਦਮੀ ਪਾਰਟੀ ਦਾ ਪਰਚਮ ਲਹਿਰਾਏਗਾ ਉੱਥੇ ਹੀ ਮੁਨੀਸ਼ ਸਿਸੋਦੀਆ ਵਲੋਂ ਕਿਹਾ ਗਿਆ ਕਿ ਜੋ ਸਰਕਾਰ ਦਾ ਫੰਡ ਸੀ ਉਸ ਦੀ ਦੁਰਵਰਤੋਂ ਪੰਜਾਬ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਜਿਸ ਕਰਕੇ ਇੱਥੇ ਦੇ ਵਿਧਾਇਕ ਵੱਲੋਂ ਆਪਣੇ ਘਰ ਦੀ ਛੱਤ ਉੱਤੇ ਹੈਲੀਪੈਡ ਤੱਕ ਬਣਾਇਆ ਗਿਆ ਹੈ |
ਇੱਥੇ ਜ਼ਿਕਰਯੋਗ ਹੈ ਕਿ ਜਿੰਵੇ ਹੀ ਚੋਣਾਂ ਨੇੜੇ ਆ ਰਹੀਆਂ ਹਨ ਉਦੋਂ ਹੀ ਸਾਰੀ ਸਿਆਸੀ ਪਾਰਟੀਆਂ ਵੱਲੋਂ ਚੋਣ ਮੁਹਿੰਮਾ ਕੀਤੀਆਂ ਜਾ ਰਹੀਆਂ ਹਨ | ਉਥੇ ਹੀ ਇਸ ਲੜੀ ਦੇ ਤਹਿਤ ਹੀ ਹੁਣ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਉਮੀਦਵਾਰਾਂ ਦੇ ਹੱਕ ਲਈ ਪ੍ਰਚਾਰ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਵੱਲੋਂ ਕਾਂਗਰਸ ਅਤੇ ਅਕਾਲੀ ਦਲ ਉੱਤੇ ਨਿਸ਼ਾਨੇ ਸਾਧੇ | ਉਥੇ ਹੀ ਉਨ੍ਹਾਂ ਵੱਲੋਂ ਬਿਕਰਮ ਸਿੰਘ ਮਜੀਠੀਆ ‘ਤੇ ਤੰਜ ਕੱਸੇ ਅਤੇ ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਕਿਲ੍ਹਾ ਹੁਣ ਜਲਦ ਹੀ ਖਤਮ ਹੋਵੇਗਾ ਹੁਣ ਦੇਖਣਾ ਹੋਵੇਗਾ ਕਿ ਪੰਜਾਬ ਦੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਬਾਅਦ ਕਿਸ ਨੂੰ ਲੋਕ ਵਿਧਾਨ ਸਭਾ ‘ਚ ਜਿੱਤਾ ਕੇ ਭੇਜਦੇ ਹਨ ਅਤੇ ਕਿਸ ਦੀ ਵਜ਼ਾਰਤ ਖ਼ਤਮ ਕਰਦੇ ਹਨ |