Delhi

ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲਿਆ, ਬਿਜਲੀ ਦੇ ਖੰਭੇ ਨਾਲ ਟਕਰਾਇਆ ਜਹਾਜ਼

ਚੰਡੀਗੜ੍ਹ 28 ਮਾਰਚ 2022: ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਪਾਲਮ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport) ‘ਤੇ ਇੱਕ ਹਾਦਸਾ ਟਲ ਗਿਆ। ਦਸਿਆ ਜਾ ਰਿਹਾ ਹੈ ਕਿ ਸਪਾਈਸਜੈੱਟ (SpiceJet) ਦਾ ਇੱਕ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਉਡਾਣ ਭਰਨ ਲਗਾ ਤਾਂ ਰਨਵੇ ਦੇ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਰਾਹਤ ਦੀ ਖ਼ਬਰ ਹੈ ਕਿ ਇਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਘਟਨਾ ਤੋਂ ਬਾਅਦ ਯਾਤਰੀਆਂ ਨੂੰ ਦੂਜੇ ਜਹਾਜ਼ ਰਾਹੀਂ ਭੇਜਿਆ ਗਿਆ। ਦਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ ਸਵੇਰੇ 10 ਵਜੇ ਦੇ ਕਰੀਬ ਵਾਪਰੀ।

Scroll to Top