ਸ਼ਿਮਲਾ ਦੇ ਰੈਸਟੋਰੈਂਟ ‘ਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ, ਇਕ ਦੀ ਮੌਤ 7 ਜ਼ਖਮੀ

Shimla

ਚੰਡੀਗੜ੍ਹ, 19 ਜੁਲਾਈ 2023: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ (Shimla) ਦੇ ਮਿਡਲ ਬਾਜ਼ਾਰ ਸਥਿਤ ਇੱਕ ਰੈਸਟੋਰੈਂਟ ਵਿੱਚ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਇਕ ਦੀ ਮੌਤ ਹੋ ਗਈ ਹੈ ਜਦਕਿ 7 ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਆਈਜੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਹਾਦਸਾ ਮੱਧ ਬਾਜ਼ਾਰ ਸਥਿਤ ਹਿਮਾਚਲੀ ਰਸੋਈ ‘ਚ ਵਾਪਰਿਆ ਹੈ, ਘਟਨਾ ਮੰਗਲਵਾਰ ਸ਼ਾਮ 7 ਵਜੇ ਦੀ ਹੈ। ਇਹ ਰੈਸਟੋਰੈਂਟ ਮਾਲ ਰੋਡ ‘ਤੇ ਸਥਿਤ ਇਕ ਸ਼ੋਅਰੂਮ ਦੇ ਬਿਲਕੁਲ ਹੇਠਾਂ ਹੈ। ਸ਼ਾਮ ਨੂੰ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਨਾਲ ਲੱਗਦੀਆਂ 7 ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ। ਜਦਕਿ ਰੈਸਟੋਰੈਂਟ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਇਸ ਦੀ ਆਵਾਜ਼ ਸਾਰੇ ਮਾਲ ਰੋਡ ‘ਤੇ ਸੁਣਾਈ ਦਿੱਤੀ, ਜਿੱਥੇ ਇਹ ਘਟਨਾ ਵਾਪਰੀ ਉੱਥੇ ਫਾਇਰ ਵਿਭਾਗ ਦਾ ਫਾਇਰ ਸਟੇਸ਼ਨ ਵੀ ਹੈ। ਵਿਭਾਗ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜ਼ਖਮੀ ਲੋਕਾਂ ਨੂੰ ਰੈਸਟੋਰੈਂਟ ਤੋਂ ਬਾਹਰ ਕੱਢਿਆ ਗਿਆ।

ਇਸ ਘਟਨਾ ਵਿੱਚ ਰੈਸਟੋਰੈਂਟ ਬੁਰੀ ਤਰ੍ਹਾਂ ਤਬਾਹ ਹੋ ਗਿਆ ਹੈ। ਸੱਤ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਾਲ ਰੋਡ ‘ਤੇ ਸਥਿਤ ਦੋ ਸ਼ੋਅਰੂਮ ਵੀ ਨੁਕਸਾਨੇ ਗਏ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਆਈਜੀਐਮਸੀ ਲਿਜਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।