ਖੰਨਾ ਦੇ ਦੋਰਾਹਾ ‘ਚ ਵਾਪਰਿਆ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਪਿਕਅੱਪ ਜੀਪ

28 ਜੁਲਾਈ 2025: ਖੰਨਾ (khanna) ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਜਗੇੜਾ ਨਹਿਰ ਪੁਲ ਨੇੜੇ ਇੱਕ ਮਹਿੰਦਰਾ ਬੋਲੈਰੋ ਪਿਕਅੱਪ ਨਹਿਰ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਵਿੱਚ ਸ਼ਰਧਾਲੂ ਸਵਾਰ ਸਨ ਜੋ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨ ਕਰਕੇ ਮਾਲੇਰਕੋਟਲਾ ਵਾਪਸ ਆ ਰਹੇ ਸਨ। ਉਹ ਰਾੜਾ ਸਾਹਿਬ ਤੋਂ ਜਗੇੜਾ ਪੁਲ ਰਾਹੀਂ ਜਾ ਰਹੇ ਸਨ, ਜਦੋਂ ਗੱਡੀ ਨਹਿਰ ਵਿੱਚ ਡਿੱਗ ਗਈ। ਇਸ ਵਿੱਚ 26 ਸ਼ਰਧਾਲੂ ਸਵਾਰ ਦੱਸੇ ਜਾ ਰਹੇ ਹਨ। ਪੁਲਿਸ ਅਤੇ ਨੇੜਲੇ ਲੋਕ ਉਨ੍ਹਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਣ ਲਈ ਬਚਾਅ ਕਰ ਰਹੇ ਹਨ। 3 ਸ਼ਰਧਾਲੂ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 6 ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ।

ਇਸ ਗੱਡੀ ਵਿੱਚ ਲਗਭਗ 26 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ, ਬਜ਼ੁਰਗ ਅਤੇ ਬੱਚੇ ਸ਼ਾਮਲ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ (police team) ਮੌਕੇ ‘ਤੇ ਪਹੁੰਚ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਅਤੇ ਹੁਣ ਤੱਕ ਕੁੱਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਨੇੜਲੇ ਇਲਾਕਿਆਂ ਤੋਂ ਗੋਤਾਖੋਰਾਂ ਨੂੰ ਬੁਲਾਇਆ ਗਿਆ ਹੈ ਅਤੇ ਬਾਕੀ ਸ਼ਰਧਾਲੂਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Read More: ਖੰਨਾ ‘ਚ ਬੱਸ ਨੂੰ ਤੇਜ਼ ਰਫਤਾਰ ਟਰੱਕ ਨੇ ਮਾਰੀ ਟੱਕਰ, 25 ਪ੍ਰਵਾਸੀ ਮਜ਼ਦੂਰ ਜ਼ਖਮੀ

Scroll to Top