Gajjan majra

ED ਵੱਲੋਂ MLA ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਵੱਡੀ ਕਾਰਵਾਈ, 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ

ਚੰਡੀਗੜ੍ਹ, 23 ਦਸੰਬਰ 2023: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra)  ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਕੀਤੀ ਹੈ।

ਈਡੀ ਅਨੁਸਾਰ ਮਾਲੇਰਕੋਟਲਾ, ਗੱਜਣਮਾਜਰਾ ਸਥਿਤ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਦੇ ਅਨੁਸਾਰ, ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਫਰਮਾਂ ਨੂੰ ਟਰਾਂਸਫਰ ਕੀਤੀ ਗਈ ਹੈ। ਈਡੀ ਦਾ ਕਹਿਣਾ ਹੈ ਕਿ ਤਾਰਾ ਹੈਲਥ ਫੂਡਜ਼ ਲਿਮਟਿਡ ਨੂੰ ਮਿਲੀ ਰਕਮ ਦੀ ਵਰਤੋਂ ਕਰਜ਼ਾ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤੀ ਗਈ ਸੀ।

ਏਜੰਸੀ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੱਜਣਮਾਜਰਾ (Jaswant Singh Gajjan Majra) ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਹਨ। ਇਸ ਤੋਂ ਇਲਾਵਾ ਮੈਸਰਜ਼ ਟੀਐਚਐਫਐਲ ਨੂੰ 33.19 ਕਰੋੜ ਰੁਪਏ ਦਿੱਤੇ ਗਏ ਹਨ। ‘ਆਪ’ ਵਿਧਾਇਕ ਗੱਜਣ ਮਾਜਰਾ ਨੂੰ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਸਬੰਧਤ ਹੈ, ਜੋ ਕਿ 40.92 ਕਰੋੜ ਰੁਪਏ ਦੇ ਬੈਂਕ ਕਰਜ਼ੇ ਨਾਲ ਸਬੰਧਤ ਹੈ।

Scroll to Top