ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ

17 ਮਾਰਚ 2025: ਪਟਿਆਲਾ (patiala) ‘ਚ ਫੌਜ ਦੇ ਕਰਨਲ ਤੇ ਉਸ ਦੇ ਬੇਟੇ ‘ਤੇ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਵਿਭਾਗ (police department) ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁੱਟਮਾਰ ਦੀ ਸਾਰੀ ਘਟਨਾ ਵੀਡੀਓ ਵਿੱਚ ਰਿਕਾਰਡ ਹੋ ਗਈ। ਪਰਿਵਾਰਕ ਮੈਂਬਰਾਂ (family members) ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਸਾਰਾ ਵਿਵਾਦ ਪਾਰਕਿੰਗ ਨੂੰ ਲੈ ਕੇ ਸੀ। ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਸਾਰੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। 45 ਦਿਨਾਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਫੌਜੀ ਅਧਿਕਾਰੀ ਦੇ ਮਾਮਲੇ ‘ਚ ਮੁਆਫੀ ਮੰਗਦੇ ਹਾਂ। ਅਸੀਂ ਫੌਜ ਦਾ ਪੂਰਾ ਸਨਮਾਨ ਕਰਦੇ ਹਾਂ।

Read More: ਗੰਜੇਪਨ ਦਾ ਇਲਾਜ ਕਰਵਾਉਣ ਆਏ ਵਿਅਕਤੀਆਂ ਨਾਲ ਵਾਪਰਿਆ ਭਾਣਾ, ਜਾਣੋ ਮਾਮਲਾ

Scroll to Top