ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ (Housing and Urban Development Department) ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿਭਾਗ ਦੇ 12 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰੀ ਕੰਮ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ । ਇਸ ਸੰਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਨਿਰਦੇਸ਼ ਦਿੱਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਅਮਨ ਅਰੋੜਾ ਵੱਲੋਂ ਮੰਗਲਵਾਰ ਨੂੰ ਐਨਓਸੀ ਦੇ ਮੁੱਦੇ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਅਧਿਕਾਰੀ ਦੇਰ ਨਾਲ ਪੁੱਜੇ ਸਨ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਾਂ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ । ਇਸਦੇ ਨਾਲ ਹੀ ਅਮਨ ਅਰੋੜਾ ਨੇ ਸਮੂਹ ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।