Site icon TheUnmute.com

ਕੰਝਾਵਲਾ ਮਾਮਲੇ ‘ਚ ਗ੍ਰਹਿ ਮੰਤਰਾਲੇ ਦੀ ਵੱਡੀ ਕਾਰਵਾਈ, ਰੋਹਿਣੀ ਜ਼ਿਲ੍ਹੇ ਦੇ 11 ਪੁਲਿਸ ਮੁਲਾਜ਼ਮ ਮੁਅੱਤਲ

Rohini

ਚੰਡੀਗੜ੍ਹ 13 ਜਨਵਰੀ 2023: ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ’ਤੇ ਅੰਜਲੀ ਨੂੰ ਕਾਰ ਰਾਹੀਂ 13 ਕਿਲੋਮੀਟਰ ਤੱਕ ਘਸੀਟਣ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਦਿਆਂ ਘਟਨਾ ਵਾਲੀ ਰਾਤ ਤਿੰਨ ਪੀਸੀਆਰ ਵੈਨਾਂ ਤੇ ਦੋ ਡਿਊਟੀ ’ਤੇ ਤਾਇਨਾਤ 11 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਰੋਹਿਣੀ (Rohini) ਜ਼ਿਲ੍ਹੇ ਦੇ ਜਿਨ੍ਹਾਂ 11 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦੋ ਸਬ-ਇੰਸਪੈਕਟਰ, ਚਾਰ ਸਹਾਇਕ ਸਬ-ਇੰਸਪੈਕਟਰ, ਚਾਰ ਹੈੱਡ ਕਾਂਸਟੇਬਲ ਅਤੇ ਇੱਕ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਵਿੱਚੋਂ ਛੇ ਪੀਸੀਆਰ ਡਿਊਟੀ ’ਤੇ ਸਨ ਅਤੇ ਪੰਜ ਘਟਨਾ ਵਾਲੇ ਦਿਨ ਚੌਂਕੀ ’ਤੇ ਸਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ’ਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਦਾ ਦੋਸ਼ ਹੈ। ਦੱਸ ਦੇਈਏ ਕਿ ਜਿਸ ਰੂਟ ‘ਤੇ ਇਹ ਘਟਨਾ ਵਾਪਰੀ ਹੈ, ਉਸ ਰੂਟ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਵੀਰਵਾਰ ਨੂੰ, ਗ੍ਰਹਿ ਮੰਤਰਾਲੇ ਨੇ ਘਟਨਾ ਵਾਲੀ ਰਾਤ ਤਿੰਨ ਪੀਸੀਆਰ ਵੈਨਾਂ ਅਤੇ ਦੋ ਚੌਕੀਆਂ ‘ਤੇ ਤਾਇਨਾਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ। ਦਿੱਲੀ ਪੁਲਿਸ ਦੀ ਵਿਸ਼ੇਸ਼ ਪੁਲਿਸ ਕਮਿਸ਼ਨਰ ਸ਼ਾਲਿਨੀ ਸਿੰਘ ਦੀ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਰਿਪੋਰਟ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਵਿਚ ਵੀ ਕਮੀਆਂ ਪਾਈਆਂ ਗਈਆਂ ਹਨ।

Exit mobile version