ਚੰਡੀਗ੍ਹੜ, 04 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਅਹਿਮ ਪ੍ਰੈਸ ਕਾਨਫ਼ਰੰਸ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀਏ) ਦੀ 3 ਫ਼ੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਸਰਕਾਰ ਮੁਤਾਬਕ ਇਸ ਨਾਲ ਲਗਭਗ 8 ਲੱਖ ਮੁਲਾਜ਼ਮਾਂ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਬਕਾਇਆ 3 ਫ਼ੀਸਦੀ ਡੀਏ ਦੀ ਕਿਸ਼ਤ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਫੈਸਲੇ ਨੂੰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ “ਦੀਵਾਲੀ ਦਾ ਤੋਹਫ਼ਾ” ਦੱਸਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਨਤਕ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਮੁੱਖ ਮੰਤਰੀ ਮੁਤਾਬਕ ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ‘ਚ ਕੁੱਲ 11% ਵਾਧਾ ਹੋਇਆ ਹੈ। ਹੁਣ ਮਹਿੰਗਾਈ ਭੱਤਾ (DA) ਵਧ ਕੇ 53 ਫ਼ੀਸਦੀ ਹੋ ਗਿਆ ਹੈ, ਜਿਸ ਨਾਲ ਕੁਲ ਮੁਲਾਜ਼ਮਾਂ ਨੂੰ ਸਾਲਾਨਾ ਕਰੀਬ 3988 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ।
Read More: ਮਾਨਸਾ ‘ਚ ਮੈਡੀਕਲ ਸਟੋਰ ਦੇ ਮਲਬੇ ‘ਚੋਂ ਸਬੂਤ ਇਕੱਠੇ ਕਰਨ ਪਹੁੰਚੀ CBI ਟੀਮ




