ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

1 ਮਾਰਚ 2025: ਕਾਊਂਟਰ ਇੰਟੈਲੀਜੈਂਸ (Counter Intelligence) ਨੇ ਇੱਕ ਵੱਡੀ ਕਾਰਵਾਈ ਕੀਤੀ ਹੈ ਅਤੇ ਅੰਮ੍ਰਿਤਸਰ ਵਿੱਚ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਗੁਰਬਾਜ ਸਿੰਘ (gurbaz singh) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਛੇ .32 ਬੋਰ ਪਿਸਤੌਲ ਅਤੇ ਦਸ ਰੌਂਦ ਗੋਲੀ ਸਿੱਕਾ ਬਰਾਮਦ ਕੀਤਾ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਪੰਜਾਬ ਲਿਆਂਦੇ ਗਏ ਸਨ। ਸਪਲਾਈ ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਨੈੱਟਵਰਕ (network) ਦਾ ਪਰਦਾਫਾਸ਼ ਕਰਨ, ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਪਲਾਈ ਚੇਨ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ।

Read More:  ਕਾਊਂਟਰ ਇੰਟੈਲੀਜੈਂਸ ਨੇ ਦੋ ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫ਼ਤਾਰ

Scroll to Top