ਮੁਫ਼ਤ ਬੱਸ ਸਫ਼ਰ

ਮਾਨ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਬੱਸ ਸਫ਼ਰ ਲਈ 2042 ਕਰੋੜ ਦਾ ਵੱਡਾ ਨਿਵੇਸ਼

ਮਾਨ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਬੱਸ ਸਫ਼ਰ ਲਈ 2042 ਕਰੋੜ ਦਾ ਵੱਡਾ ਨਿਵੇਸ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁੱਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ| ਇਸ ਤਹਿਤ ਮਾਨ ਸਰਕਾਰ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਨਿਰਵਿਘਨ ਜਾਰੀ ਹੈ|ਇਹ ਯੋਜਨਾ ਨਾ ਸਿਰਫ਼ ਮੁਫ਼ਤ ਯਾਤਰਾ ਪ੍ਰਦਾਨ ਕਰ ਰਹੀ ਹੈ, ਸਗੋਂ ਔਰਤਾਂ ਲਈ ਸਿੱਖਿਆ, ਰੁਜ਼ਗਾਰ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵਧਣ ਲਈ ਇੱਕ ਸ਼ਕਤੀਸ਼ਾਲੀ ਸਾਧਨ ਵੀ ਬਣ ਰਹੀ ਹੈ|

ਇਸ ਯੋਜਨਾ ਦਾ ਪੰਜਾਬ ਭਰ ਦੀਆਂ ਕੰਮਕਾਜੀ ਔਰਤਾਂ, ਵਿਦਿਆਰਥਣਾਂ, ਘਰੇਲੂ ਔਰਤਾਂ ਅਤੇ ਪੇਂਡੂ-ਸ਼ਹਿਰੀ ਖੇਤਰਾਂ ਦੀਆਂ ਔਰਤਾਂ ਨੂੰ ਪੂਰਾ ਲਾਭ ਮਿਲ ਰਿਹਾ ਹੈ| ਹੁਣ ਔਰਤਾਂ ਕਿਰਾਏ ਦੀ ਚਿੰਤਾ ਕੀਤੇ ਬਿਨਾਂ ਰੋਜ਼ਾਨਾ ਆਪਣੇ ਦਫ਼ਤਰਾਂ, ਫੈਕਟਰੀਆਂ, ਸਕੂਲਾਂ, ਕਾਲਜਾਂ ਅਤੇ ਸਿਖਲਾਈ ਕੇਂਦਰਾਂ ਤੱਕ ਪਹੁੰਚ ਰਹੀਆਂ ਹਨ|

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਅੰਕੜਿਆਂ ਮੁਤਾਬਕ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬੱਸ ਸਫ਼ਰ ਲਈ ਕਰੀਬ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ|ਇਸ ‘ਚ 2022-23 ਦੌਰਾਨ 495 ਕਰੋੜ ਰੁਪਏ, 2023-24 ‘ਚ 497.50 ਕਰੋੜ ਰੁਪਏ, 2024-25 ‘ਚ 450 ਕਰੋੜ ਰੁਪਏ ਅਤੇ 2025-26 ‘ਚ 600 ਕਰੋੜ ਰੁਪਏ ਸ਼ਾਮਲ ਹਨ। ਸੂਬੇ ਭਰ ਦੀਆਂ ਔਰਤਾਂ ਨੂੰ ਇਹ ਮੁਫ਼ਤ ਬੱਸ ਸੇਵਾ ਸਹੂਲਤ ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਮਿਲ ਰਹੀ ਹੈ|

ਮਾਨ ਸਰਕਾਰ ਮੁਤਾਬਕ ਇਸ ਸਕੀਮ ਤਹਿਤ ਪੰਜਾਬ ਭਰ ‘ਚ ਹਰ ਮਹੀਨੇ ਕਰੀਬ 1 ਕਰੋੜ 20 ਲੱਖ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦਾ ਲਾਭ ਮਿਲ ਰਿਹਾ ਹੈ, ਜੋ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਪ੍ਰਭਾਵਸ਼ੀਲਤਾ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕਹਿਣਾ ਹੈ ਇਹ ਸਹੂਲਤ ਸਿਰਫ਼ ਮੁਫ਼ਤ ਸਫ਼ਰ ਨਹੀਂ, ਸਗੋਂ ਮਹਿਲਾਵਾਂ ਦੀ ਜ਼ਿੰਦਗੀ ‘ਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ| ਜਿਸ ਨਾਲ ਮਹਿਲਾਵਾਂ ਹੋਰ ਖੁਦ-ਮੁਖਤਿਆਰ ਅਤੇ ਮਜ਼ਬੂਤ ਬਣ ਰਹੀਆਂ ਹਨ|

ਔਰਤਾਂ ਦਾ ਸਸ਼ਕਤੀਕਰਨ ਹੀ ਤਰੱਕੀਸ਼ੀਲ ਸਮਾਜ ਦੀ ਬੁਨਿਆਦ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ‘ਚ ਪੂਰੀ ਵਚਨਬੱਧਤਾ ਨਾਲ ਕਾਰਜ ਕਰ ਰਹੀ ਹੈ| ਪੰਜਾਬ ਸਰਕਾਰ ਮੁਤਾਬਕ ਆਉਣ ਵਾਲੇ ਸਮੇਂ ‘ਚ ਵੀ ਪੰਜਾਬ ਦੀਆਂ ਔਰਤਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰਹਿਣਗੇ|

Read More: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਲੜਕੀਆਂ ਲਈ ਮੁਫ਼ਤ ਬੱਸ ਸੇਵਾ

ਵਿਦੇਸ਼

Scroll to Top