Terror Module Busted

ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਬੇਨਕਾਬ! ਗ੍ਰਨੇਡਾਂ ਨਾਲ ਵਾਰਦਾਤ ਦੀ ਤਿਆਰੀ, ਪੁਲਿਸ ਨੇ ਕੀਤਾ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼

29 ਨਵੰਬਰ, 2026: ਪੰਜਾਬ ਪੁਲਿਸ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ISI ਨਾਲ ਜੁੜੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪ੍ਰੋ-ਖ਼ਾਲਿਸਤਾਨ ਕਮਾਂਡੋ ਫੋਰਸ (KCF) ਦੇ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਐੱਸ.ਬੀ.ਐੱਸ. ਨਗਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਮੁਤਾਬਕ, ਪੁਲਸ ਨੇ ਮੁਲਜ਼ਮਾਂ ਕੋਲੋਂ 4 ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਕਹਿਣ ‘ਤੇ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਕਾਰਵਾਈ ਨਾਲ ਸੰਭਾਵੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਫਿਲਹਾਲ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੂਰੇ ਨੈੱਟਵਰਕ ਦੀਆਂ ਕੜੀਆਂ ਖੰਗਾਲੀਆਂ ਜਾ ਰਹੀਆਂ ਹਨ।

READ MORE :ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

 

ਵਿਦੇਸ਼

Scroll to Top