ਚੰਡੀਗੜ੍ਹ, 07 ਅਕਤੂਬਰ 2024: ਪੰਜਾਬ ਪੁਲਿਸ (Punjab Police) ਨੇ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਕਾਮਯਾਬੀ ਹਾਸਲ ਕੀਤੀ ਹੈ | ਪੰਜਾਬ ਪੁਲਿਸ ਨੇ ਵਡੀ ਕਾਰਵਾਈ ਕਰਦਿਆਂ ਬਦਮਾਸ਼ ਲਾਰੈਂਸ ਬਿਸ਼ਨੋਈ ਨਾਲ ਸੰਬੰਧਿਤ ਜੱਗਾ ਧੂਰਕੋਟ ਗਿਰੋਹ ਦੇ 7 ਮੈਂਬਰਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ।
ਪੁਲਿਸ ਨੂੰ ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਇਸ ਕਾਰਵਾਈ ਸੰਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ (Moga Police) ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Read More: Haryana: ਹਰਿਆਣਾ ‘ਚ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਾਂਗਰਸ ‘ਚ ਹਲਚਲ ਤੇਜ਼, ਦਿੱਲੀ ਪੁੱਜੇ ਭੂਪੇਂਦਰ ਹੁੱਡਾ
ਪੰਜਾਬ ਪੁਲਿਸ (Punjab Police) ਮੁਤਾਬਕ ਇਹ ਗਿਰੋਹ ਪੰਜਾਬ ‘ਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਕੇ ਲੋਕਾਂ ਤੋਂ ਪੈਸੇ ਵਸੂਲਣ ‘ਚ ਸ਼ਾਮਲ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਗਿਰੋਹ ‘ਚ ਸ਼ਾਮਲ ਹੋਰ ਮੈਂਬਰਾਂ ਦੀ ਵੀ ਜਾਂਚ ‘ਚ ਜੁਟੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਿਰੋਹ ਦੇ ਮੈਂਬਰਾਂ ਵੱਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾਏ ਹਨ। ਇਸ ਤੋਂ ਪਹਿਲਾਂ ਮੋਹਾਲੀ, ਖੰਨਾ, ਰੋਪੜ ਅਤੇ ਲੁਧਿਆਣਾ ਪੁਲਿਸ ਵੱਲੋਂ ਵੀ ਅਜਿਹੇ ਗਿਰੋਹ ਫੜੇ ਜਾ ਚੁੱਕੇ ਹਨ। ਪਿਛਲੇ ਸਾਲ ਅਗਸਤ ‘ਚ ਮੋਗਾ ਪੁਲਿਸ ਨੇ ਜੱਗਾ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।